ਚੰਡੀਗੜ੍ਹ, 19 ਜੁਲਾਈ – ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਦੋ ਵਿਧਾਇਕਾਂ ਪਰਗਟ ਸਿੰਘ ਅਤੇ ਇੰਦਰਬੀਰ ਸਿੰਘ ਬੁਲਾਰੀਆ ਨੂੰ ਪਾਰਟੀ ‘ਚੋਂ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਦੋਵਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਬਾਹਰ ਦਾ ਰਾਹ ਵਿਖਾਇਆ ਗਿਆ ਹੈ। ਗੌਰਤਲਬ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਦੋਵਾਂ ਉੱਤੇ ਕੀਤੀ ਇਸ ਅਚਨਚੇਤੀ ਕਾਰਵਾਈ ਨੂੰ ਭਾਜਪਾ ਦੇ ਆਗੂ ਨਵਜੋਤ ਸਿੰਘ ਸਿੱਧੂ ਦੇ ਰਾਜ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਪੈਦਾ ਹੋਏ ਰਾਜਸੀ ਹਾਲਾਤ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਤਾਂ ਜੋ ਅਕਾਲੀ ਦਲ ਭਵਿੱਖ ਵਿੱਚ ਹੋਣ ਵਾਲੀ ਅਜਿਹੀ ਕਿਸੇ ਨਮੋਸ਼ੀ ਤੋਂ ਬਚ ਸਕੇ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਨਾਰਾਜ਼ ਚੱਲੇ ਆ ਰਹੇ ਇਨ੍ਹਾਂ ਦੋਹਾਂ ਵਿਧਾਇਕਾਂ ਵੱਲੋਂ ਪਾਰਟੀ ਨੂੰ ਛੱਡਣ ਦੀਆਂ ਕਿਆਸਰਾਈਆਂ ਦਾ ਦੌਰ ਪਿਛਲੇ ਕਈ ਮਹੀਨਿਆਂ ਤੋਂ ਚਰਚਾ ਦਾ ਵਿਸ਼ਾ ਰਿਹਾ ਹੈ। ਰਾਜਸੀ ਹਲਕਿਆਂ ‘ਚ ਚਰਚਾ ਹੈ ਕਿ ਜਲੰਧਰ ਛਾਉਣੀ ਹਲਕੇ ਦੇ ਵਿਧਾਇਕ ਪਰਗਟ ਸਿੰਘ ਦੇ ਆਮ ਆਦਮੀ ਪਾਰਟੀ (ਆਪ) ਅਤੇ ਅੰਮ੍ਰਿਤਸਰ ਦੱਖਣੀ ਹਲਕੇ ਤੋਂ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੇ ਕਾਂਗਰਸ ‘ਚ ਸ਼ਾਮਲ ਹੋ ਸਕਦੇ ਹਨ।
Indian News ਅਕਾਲੀ ਦਲ ਨੇ ਪਰਗਟ ਤੇ ਬੁਲਾਰੀਆ ਨੂੰ ਪਾਰਟੀ ‘ਚੋਂ ਮੁਅੱਤਲ ਕੀਤਾ