ਪੈਰਿਸ, 26 ਅਪ੍ਰੈਲ – ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੌਂ ਮੁੜ ਦੇਸ਼ ਦੇ ਰਾਸ਼ਟਰਪਤੀ ਚੁਣ ਲਏ ਗਏ। ਉਨ੍ਹਾਂ ਨੇ ਆਪਣੀ ਵਿਰੋਧੀ ਆਗੂ ਮਰੀਨ ਲੇ ਪੈਨ ਨੂੰ ਸਖ਼ਤ ਟੱਕਰ ਦਿੱਤੀ। ਮੈਕਰੌਂ ਦੀ ਜਿੱਤ ਦੇ ਨਾਲ ਹੀ ਫਰਾਂਸ ਦੇ ਸਹਿਯੋਗੀਆਂ ਨੇ ਰਾਹਤ ਮਹਿਸੂਸ ਕੀਤੀ ਕਿ ਯੂਕਰੇਨ ‘ਚ ਛਿੜੀ ਜੰਗ ਵਿਚਾਲੇ ਪ੍ਰਮਾਣੂ ਸ਼ਕਤੀ ਸੰਪੰਨ ਦੇਸ਼ ਆਪਣੇ ਰੁਖ਼ ਵਿੱਚ ਕੋਈ ਬਦਲਾਅ ਨਹੀਂ ਕਰੇਗਾ ਤੇ ਯੂਰਪੀ ਸੰਘ ਤੇ ਨਾਟੋ ਦੀਆਂ ਕੋਸ਼ਿਸ਼ਾਂ ਦਾ ਸਮਰਥਨ ਜਾਰੀ ਰੱਖੇਗਾ।
ਇਮੈਨੂਅਲ ਮੈਕਰੌਂ ਨੇ ਇਕ ਵਾਰ ਫਿਰ ਤੋਂ ਰਾਸ਼ਟਰਪਤੀ ਚੁਣੇ ਜਾਣ ‘ਤੇ ਦੇਸ਼ ਦੀ ਜਨਤਾ ਨੂੰ ‘ਧੰਨਵਾਦ’ ਕਿਹਾ ਅਤੇ ਉਨ੍ਹਾਂ ਨੂੰ ਪੰਜ ਹੋਰ ਸਾਲਾਂ ਲਈ ਸੱਤਾ ਸੌਂਪਣ ਵਾਲੇ ਲੋਕਾਂ ਦੀ ਪ੍ਰਸ਼ੰਸਾ ਕੀਤੀ। ਮੈਕਰੌਂ ਨੇ ਉਨ੍ਹਾਂ ਲੋਕਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਨਾ ਸਿਰਫ਼ ਉਨ੍ਹਾਂ ਦੇ ਵਿਚਾਰਾਂ ਤੋਂ ਪ੍ਰਭਾਵਿਤ ਹੋ ਕੇ ਬਲਕਿ ਵਿਰੋਧੀ ਆਗੂ ਲੇ ਪੈਨ ਨੂੰ ਸੱਤਾ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਵੋਟ ਪਾਈ। ਚੋਣਾਂ ਵਿੱਚ ਜਿੱਤ ਦਰਜ ਕਰਨ ਮਗਰੋਂ ਉਹ ਐਫਿਲ ਟਾਵਰ ਹੇਠਾਂ ਇਕ ਸਥਾਨ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਦੇ ਸਮਰਥਕ ਮੌਜੂਦ ਸਨ।
Home Page ਇਮੈਨੂਅਲ ਮੈਕਰੌਂ ਮੁੜ ਫਰਾਂਸ ਦੇ ਰਾਸ਼ਟਰਪਤੀ ਬਣੇ