ਬੰਗਲਾਦੇਸ਼ ਨੇ ਪਹਿਲੀ ਵਾਰ ਕੁਆਰਟਰ ਫਾਈਨਲ ‘ਚ ਥਾਂ ਬਣਾਈ
ਐਡੀਲੇਡ, 9 ਮਾਰਚ – ਕ੍ਰਿਕਟ ਵਿਸ਼ਵ ਕੱਪ ਦੇ ਪੂਲ ‘ਏ’ ਦੇ ਸੰਘਰਸ਼ਪੂਰਨ ਮੈਚ ਵਿੱਚ ਬੰਗਲਾਦੇਸ਼ ਨੇ ਇੰਗਲੈਂਡ ਨੂੰ 15 ਦੌੜਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਥਾਂ ਬਣਾ ਲਈ ਹੈ। ਬੰਗਲਾਦੇਸ਼ ਤੋਂ ਮਿਲੀ ਹਾਰ ਨਾਲ ਇੰਗਲੈਂਡ ਵਿਸ਼ਵ ਕੱਪ ਵਿੱਚੋਂ ਬਾਹਰ ਹੋ ਗਿਆ ਹੈ। ਬੰਗਲਾਦੇਸ਼ ਨੇ ਪਹਿਲੀ ਵਾਰ ਕੁਆਟਰ ਫਾਈਨਲ ਵਿੱਚ ਪਰਵੇਸ਼ ਕਰਕੇ ਇਤਿਹਾਸ ਸਿਰਜ ਦਿੱਤਾ ਹੈ।
ਬੰਗਲਾਦੇਸ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 7 ਵਿਕਟਾਂ ‘ਤੇ 275 ਦੌੜਾਂ ਬਣਾਈਆਂ। ਜਦੋਂ ਕਿ ਇੰਗਲੈਂਡ ਦੀ ਟੀਮ 48.3 ਓਵਰਾਂ ਵਿੱਚ 260 ਦੌੜਾਂ ‘ਤੇ ਹੀ ਆਊਟ ਹੋ ਗਈ। ਜਿੱਥੇ ਬੰਗਲਾਦੇਸ਼ ਦੇ ਖਿਡਾਰੀ ਮੁਹੰਮਦ ਮਹਿਮੂਦਉਲ੍ਹਾ ਨੇ ਸੈਂਕੜਾ ਮਾਰਿਆ ਉੱਥੇ ਤੇਜ਼ ਗੇਂਦਬਾਜ਼ ਰੁਬੇਲ ਹੁਸੈਨ ਨੇ ਇੰਗਲੈਂਡ ਦੇ ਖਿਡਾਰੀਆਂ ਦੇ ਪੈਰ ਨਾ ਲੱਗਣ ਦਿੱਤੇ। ਮਹਿਮੂਦਉਲ੍ਹਾ ਵਿਸ਼ਵ ਕੱਪ ਵਿੱਚ ਸੈਂਕੜਾ ਜੜਨ ਵਾਲੇ ਪਹਿਲੇ ਬੰਗਲਾਦੇਸ਼ੀ ਬਣ ਗਏ ਹਨ।
ਹੁਣ ਵਿਸ਼ਵ ਕੱਪ ਵਿੱਚ ਪੂਲ ‘ਏ’ ਵੱਲੋਂ ਨਿਊਜ਼ੀਲੈਂਡ, ਆਸਟਰੇਲੀਆ, ਬੰਗਲਾਦੇਸ਼ ਤੇ ਸ੍ਰੀਲੰਕਾ ਕੁਆਰਟਰ ਫਾਈਨਲ ਵਿੱਚ ਪੁੱਜ ਗਏ ਹਨ। ਬੰਗਲਾਦੇਸ਼ ਦੀ ਟੀਮ ਹੁਣ ਤੱਕ ਖੇਡੇ ਆਪਣੇ ਪੰਜ ਮੈਚਾਂ ਵਿੱਚੋਂ ਤਿੰਨ ਜਿੱਤ ਹੈ।
ਜ਼ਿਕਰਯੋਗ ਹੈ ਕਿ ਵਿਸ਼ਵ ਕੱਪ ਵਿੱਚ ਸਿਰਫ਼ ਇਕ ਮੈਚ ਜਿੱਤਣ ਵਾਲੀ ਇੰਗਲੈਂਡ ਦੀ ਟੀਮ ਹੁਣ ਟੂਰਨਾਮੈਂਟ ਵਿੱਚੋਂ ਬਾਹਰ ਹੋ ਗਿਆ ਹੈ ਕਿਉਂਕਿ ਇੰਗਲੈਂਡ ਨੂੰ ਕੁਆਰਟਰ ਫਾਈਨਲ ਦੀ ਦੌੜ ਵਿੱਚ ਬਣੇ ਰਹਿਣ ਲਈ ਬੰਗਲਾਦੇਸ਼ ਨੂੰ ਅੱਜ ਦਾ ਮੈਚ ਹਰਾਉਣਾ ਬਹੁਤ ਜ਼ਰੂਰੀ ਸੀ।
Sports ਇੰਗਲੈਂਡ ਕ੍ਰਿਕਟ ਵਿਸ਼ਵ ਕੱਪ ਤੋਂ ਬਾਹਰ