ਜਕਾਰਤਾ, 2 ਅਕਤੂਬਰ – ਇੰਡੋਨੇਸ਼ੀਆ ‘ਚ ਫੁੱਟਬਾਲ ਮੈਚ ਦੌਰਾਨ ਹੋਏ ਝਗੜੇ ਤੋਂ ਬਾਅਦ ਦੰਗਿਆਂ ਤੇ ਭਗਦੜ ਕਾਰਨ 125 ਵਿਅਕਤੀਆਂ ਦੀ ਮੌਤ ਹੋ ਗਈ ਤੇ 100 ਤੋਂ ਵੱਧ ਜ਼ਖ਼ਮੀ ਹੋ ਗਏ। ਮਰਨ ਵਾਲਿਆਂ ਵਿੱਚ ਬੱਚੇ ਤੇ ਪੁਲੀਸ ਮੁਲਾਜ਼ਮ ਵੀ ਸ਼ਾਮਲ ਹਨ। ਜ਼ਖ਼ਮੀਆਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਫੁੱਟਬਾਲ ਮੈਚ ਇੰਡੋਨੇਸ਼ੀਆ ਦੇ ਪੂਰਬੀ ਜਾਵਾ ਸੂਬੇ ਦੇ ਸ਼ਹਿਰ ਮਲੰਗ ਦੇ ਕੰਜੂਰੂਹਾਨ ਸਟੇਡੀਅਮ ਦੇ ਅੰਦਰ ਹੋ ਰਿਹਾ ਸੀ। ਹਾਲਾਂਕਿ ਪਹਿਲਾਂ 174 ਮੌਤਾਂ ਹੋਣ ਦੀਆਂ ਰਿਪੋਰਟਾਂ ਮਿਲੀਆਂ ਸਨ। ਇੰਡੋਨੇਸ਼ੀਅ ਦੇ ਰਾਸ਼ਟਰਪਤੀ ਜੋਕੋ ਵਿਡੋਡੋ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ।
Football ਇੰਡੋਨੇਸ਼ੀਆ ’ਚ ਫੁੱਟਬਾਲ ਮੈਚ ਦੌਰਾਨ ਦੰਗੇ ਤੇ ਭਗਦੜ ਕਾਰਨ 125 ਵਿਅਕਤੀਆਂ ਦੀ...