ਦੁਬਈ, 5 ਸਤੰਬਰ – ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ (23) ਨੂੰ ਪਾਕਿਸਤਾਨ ਖ਼ਿਲਾਫ਼ ਐਤਵਾਰ ਨੂੰ ਦੁਬਈ ਵਿੱਚ ਖੇਡੇ ਗਏ ਏਸ਼ੀਆ ਕ੍ਰਿਕਟ ਕੱਪ ਟੂਰਨਾਮੈਂਟ ਦੇ ਸੁਪਰ-4 ਮੁਕਾਬਲੇ ਵਿੱਚ ਬੱਲੇਬਾਜ਼ ਆਸਿਫ਼ ਅਲੀ ਦਾ ਕੈਚ ਛੱਡਣ ਕਾਰਨ ਸੋਸ਼ਲ ਮੀਡੀਆ ’ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪਾਕਿਸਤਾਨ ਵਿੱਚ ਕੁੱਝ ਲੋਕਾਂ ਵੱਲੋਂ ਟਵਿੱਟਰ ’ਤੇ ਅਰਸ਼ਦੀਪ ਸਿੰਘ ਨੂੰ ‘ਖਾਲਿਸਤਾਨੀ’ ਕਿਹਾ ਗਿਆ ਅਤੇ ਕੈਚ ਛੱਡੇ ਜਾਣ ਮਗਰੋਂ ਉਸ ਦੇ ਵਿਕੀਪੀਡੀਆ ਪੇਜ ’ਤੇ ਵੀ ‘ਵੱਖਵਾਦੀ ਖਾਲਿਸਤਾਨੀ ਲਹਿਰ’ ਨਾਲ ਸਬੰਧਿਤ ਲਿਖ ਦਿੱਤਾ ਗਿਆ ਹੈ।
ਪਾਕਿਸਤਾਨ ਖ਼ਿਲਾਫ਼ ਭਾਰਤ ਇਹ ਮੈਚ 5 ਵਿਕਟਾਂ ਨਾਲ ਹਾਰ ਗਿਆ ਸੀ। ਅਰਸ਼ਦੀਪ 18ਵੇਂ ਓਵਰ ਵਿੱਚ ਪਾਕਿਸਤਾਨ ਦੇ ਬੱਲੇਬਾਜ਼ ਆਸਿਫ਼ ਅਲੀ ਦਾ ਆਸਾਨ ਕੈਚ ਨਹੀਂ ਲੈ ਸਕਿਆ ਸੀ।
Cricket ਏਸ਼ੀਆ ਕ੍ਰਿਕਟ ਕੱਪ: ਪਾਕਿਸਤਾਨ ਖ਼ਿਲਾਫ਼ ਕੈਚ ਛੱਡਣ ਕਾਰਨ ਨਿਸ਼ਾਨੇ ’ਤੇ ਆਇਆ ਭਾਰਤੀ...