ਨਵੀਂ ਦਿੱਲੀ, 15 ਜਨਵਰੀ – ਐੱਨਡੀਟੀਵੀ ਦੇ ਸੀਨੀਅਰ ਅਤੇ ਪੁਰਸਕਾਰ ਜੇਤੂ ਪੱਤਰਕਾਰ ਕਮਾਲ ਖ਼ਾਨ ਦਾ 15 ਜਨਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ ਲਖਨਊ ‘ਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ ਤਿੰਨ ਦਹਾਕਿਆਂ ਤੋਂ ਐੱਨਡੀਟੀਵੀ ਨਾਲ ਜੁੜੇ ਹੋਏ ਸਨ। ਉੱਤਰ ਪ੍ਰਦੇਸ਼ ਦੀ ਹਰ ਖ਼ਬਰ ਦੀ ਪ੍ਰਭਾਵਸ਼ਾਲੀ ਅਤੇ ਸ਼ਾਇਰਾਨਾ ਅੰਦਾਜ਼ ‘ਚ ਰਿਪੋਰਟਿੰਗ ਲਈ ਉਹ ਜਾਣੇ ਜਾਂਦੇ ਸਨ। ਉਨ੍ਹਾਂ ਦੇ ਦੇਹਾਂਤ ‘ਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ, ਸਾਬਕਾ ਮੁੱਖ ਮੰਤਰੀਆਂ ਅਖਿਲੇਸ਼ ਯਾਦਵ, ਮਾਇਆਵਤੀ, ਕਮਲਨਾਥ ਅਤੇ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦੁੱਖ ਪ੍ਰਗਟਾਇਆ ਹੈ।
Home Page ਐੱਨਡੀਟੀਵੀ ਦੇ ਸੀਨੀਅਰ ਪੱਤਰਕਾਰ ਕਮਾਲ ਖ਼ਾਨ ਨਹੀਂ ਰਹੇ