ਅੰਮ੍ਰਿਤਸਰ, 6 ਜੁਲਾਈ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੀ ਅੰਤ੍ਰਿੰਗ ਕਮੇਟੀ ਨੇ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿੱਚ ਲਾਉਣ ਦਾ ਫ਼ੈਸਲਾ ਕੀਤਾ ਹੈ। ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਜਾਣਕਾਰੀ ਦਿੱਤੀ। ਗੌਰਤਲਬ ਹੈ ਕਿ ਬਲਵਿੰਦਰ ਸਿੰਘ ਜਟਾਣਾ ਦਾ ਜ਼ਿਕਰ ਕੁੱਝ ਦਿਨ ਪਹਿਲਾਂ ਸਿੱਧੂ ਮੂਸੇਵਾਲ ਦੇ ਆਖ਼ਰੀ ਗੀਤ ਐੱਸਵਾਈਐੱਲ ਵਿੱਚ ਕੀਤਾ ਗਿਆ ਸੀ।
ਇਸ ਦੌਰਾਨ ਅੰਤ੍ਰਿੰਗ ਕਮੇਟੀ ਵਿੱਚ ਮਤਾ ਪਾਸ ਕਰਕੇ ਕਾਂਗਰਸ ‘ਤੇ ਦੋਸ਼ ਲਾਇਆ ਗਿਆ ਕਿ ਉਸ ਨੇ ਪਿਛਲੇ ਪੰਜ ਸਾਲਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਬੇਅਦਬੀ ਮਾਮਲਿਆਂ ਵਿੱਚ ਝੂਠੇ ਦੋਸ਼ ਲਾ ਕੇ ਬਦਨਾਮ ਕੀਤਾ ਹੈ। ਇਸ ਸਬੰਧ ਵਿੱਚ ਕਾਂਗਰਸ ਨੂੰ ਜਨਤਕ ਤੌਰ ‘ਤੇ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਜਨਤਕ ਕੀਤੀ ਰਿਪੋਰਟ ਵਿੱਚ ਖ਼ੁਲਾਸਾ ਹੋਇਆ ਹੈ ਕਿ ਇਸ ਬੇਅਦਬੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕੋਈ ਸ਼ਮੂਲੀਅਤ ਨਹੀਂ ਸੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਵਿਦੇਸ਼ ਤੋਂ ਆਈ ਮੰਗ ਮੁਤਾਬਿਕ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚਾਰਟਰਡ ਉਡਾਣ ਰਾਹੀਂ ਵਿਦੇਸ਼ ਭੇਜਣ ਦਾ ਫ਼ੈਸਲਾ ਕੀਤਾ ਹੈ।
Home Page ਐੱਸਜੀਪੀਸੀ ਵੱਲੋਂ ਬਲਵਿੰਦਰ ਸਿੰਘ ਜਟਾਣਾ ਦੀ ਫ਼ੋਟੋ ਕੇਂਦਰੀ ਸਿੱਖ ਅਜਾਇਬਘਰ ‘ਚ ਲਾਉਣ...