ਚੰਡੀਗੜ੍ਹ – ਇੱਥੇ ਕਾਂਗਰਸੀ ਸ. ਦੀਪਇੰਦਰ ਸਿੰਘ ਢਿੱਲੋਂ ਆਪਣੇ ਸਾਥੀਆਂ ਸਣੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸ. ਬਿਕਰਮ ਸਿੰਘ ਮਜੀਠੀਆ ਦੀ ਮੌਜੂਦਗੀ ਵਿੱਚ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋ ਗਏ। ਗੌਰਤਲਬ ਹੈ ਕਿ ਸ. ਦੀਪਇੰਦਰ ਸਿੰਘ ਢਿੱਲੋਂ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਦੇ ਨਜ਼ਦੀਕੀ ਸਮਝੇ ਜਾਂਦੇ ਸਨ। ਪਰ ਉਹ ਡੇਰਾਬੱਸੀ ਹਲਕੇ ਤੋਂ ਵਿਧਾਨ ਸਭਾ ਦੀ ਚੋਣ ਅਜ਼ਾਦ ਉਮੀਦਵਾਰ ਵਜੋਂ ਲੜੇ ਸਨ। ਸ. ਦੀਪਇੰਦਰ ਸਿੰਘ ਢਿੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਰਹੇ ਸਵਰਗੀ ਜਸਟਿਸ ਭੁਪਿੰਦਰ ਸਿੰਘ ਢਿੱਲੋਂ ਦੇ ਸਪੁਤਰ ਹਨ।
Indian News ਕਾਂਗਰਸੀ ਦੀਪਇੰਦਰ ਸਿੰਘ ਢਿੱਲੋਂ ਸਾਥੀਆਂ ਸਣੇ ਅਕਾਲੀ ਦਲ ‘ਚ ਸ਼ਾਮਿਲ