ਬਰਮਿੰਘਮ, 29 ਜੁਲਾਈ – ਕਾਮਨਵੈਲਥ ਗੇਮਜ਼ ਦੇ ਔਰਤਾਂ ਦੇ ਟੀ-20 ਗਰੁੱਪ-ਏ ਦੇ ਮੈਚ ’ਚ ਆਸਟਰੇਲੀਆ ਨੇ ਅੱਜ ਭਾਰਤ ਨੂੰ 3 ਵਿਕਟਾਂ ਨਾਲ ਹਰਾ ਦਿੱਤਾ।
ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਕਪਤਾਨ ਹਰਮਨਪ੍ਰੀਤ ਕੌਰ ਦੇ ਸ਼ਾਨਦਾਰ ਅਰਧ ਸੈਂਕੜੇ ਦੀ ਮਦਦ ਨਾਲ 20 ਓਵਰਾਂ ’ਚ ਅੱਠ ਵਿਕਟਾਂ ਦੇ ਨੁਕਸਾਨ ਨਾਲ 154 ਦੌੜਾਂ ਬਣਾਈਆਂ ਜਦਕਿ ਆਸਟਰੇਲੀਆ ਨੇ ਜੇਤੂ ਟੀਚਾ ਇਕ ਓਵਰ ਰਹਿੰਦਿਆਂ ਹੀ ਪੂਰਾ ਕਰ ਲਿਆ। ਆਸਟਰੇਲੀਆ ਨੇ 19 ਓਵਰਾਂ ਵਿਚ 7 ਵਿਕਟਾਂ ਦੇ ਨੁਕਸਾਨ ਨਾਲ 155 ਦੌੜਾਂ ਬਣਾਈਆਂ। ਆਸਟਰੇਲੀਆ ਲਈ ਐਸ਼ਲੇ ਗਾਰਡਨਰ ਨੇ 35 ਗੇਂਦਾਂ ’ਤੇ ਨਾਬਾਦ 52 ਦੌੜਾਂ ਬਣਾਈਆਂ। ਭਾਰਤ ਲਈ ਰੇਣੁਕਾ ਸਿੰਘ ਨੇ 18 ਦੌੜਾਂ ਦੇ ਕੇ ਚਾਰ ਵਿਕਟਾਂ ਹਾਸਲ ਕੀਤੀਆਂ ਜਦਕਿ ਦੀਪਤੀ ਸ਼ਰਮਾ ਨੇ ਦੋ ਵਿਕਟਾਂ ਹਾਸਲ ਕੀਤੀਆਂ ਤੇ ਮੇਘਨਾ ਸਿੰਘ ਨੂੰ ਇਕ ਵਿਕਟ ਮਿਲੀ। ਇਸ ਤੋਂ ਪਹਿਲਾਂ ਭਾਰਤੀ ਕਪਤਾਨ ਹਰਮਨਪ੍ਰੀਤ ਨੇ 34 ਗੇਂਦਾਂ ’ਤੇ ਅੱਠ ਚੌਕਿਆਂ ਅਤੇ ਇਕ ਛੱਕੇ ਦੀ ਮਦਦ ਨਾਲ 52 ਦੌੜਾਂ ਬਣਾਈਆਂ ਜਦਕਿ ਸਲਾਮੀ ਬੱਲੇਬਾਜ਼ ਸ਼ੈਫਾਲੀ ਵਰਮਾ ਨੇ 33 ਗੇਂਦਾਂ ’ਤੇ 48 ਦੌੜਾਂ ਦੀ ਪਾਰੀ ਖੇਡੀ। ਸਮ੍ਰਿਤੀ ਨੇ ਵੀ 17 ਗੇਂਦਾਂ ’ਤੇ 25 ਦੌੜਾਂ ਨਾਲ ਚੰਗੀ ਸ਼ੁਰੂਆਤ ਕੀਤੀ ਪਰ ਉਹ ਇਸ ਨੂੰ ਵੱਡੀ ਪਾਰੀ ’ਚ ਨਹੀਂ ਬਦਲ ਸਕੀ।
Home Page ਕਾਮਨਵੈਲਥ ਗੇਮਜ਼ 2022: ਔਰਤਾਂ ਦੇ ਟੀ-20 ਮੈਚ ’ਚ ਆਸਟਰੇਲੀਆ ਨੇ ਭਾਰਤ ਨੂੰ...