ਨਵੀਂ ਦਿੱਲੀ, 30 ਜਨਵਰੀ – ਇੱਥੇ ਬਜਟ ਸੈਸ਼ਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਬ ਪਾਰਟੀ ਬੈਠਕ ਵਿੱਚ ਵੱਖ-ਵੱਖ ਸਿਆਸੀ ਧਿਰਾਂ ਦੇ ਆਗੂਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਬਾਰੇ ਕੀਤੀ ਪੇਸ਼ਕਸ਼ ‘ਹਾਲੇ ਵੀ ਕਾਇਮ ਹੈ’ ਤੇ ਸਰਕਾਰ ਗੱਲਬਾਤ ਤੋਂ ਸਿਰਫ਼ ਇਕ ‘ਫ਼ੋਨ ਕਾਲ ਦੀ ਦੂਰੀ ‘ਤੇ ਹੈ।’ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਹੋਈ ਬੈਠਕ ‘ਚ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਹਾਜ਼ਰ ਸਨ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ, ‘ਪ੍ਰਧਾਨ ਮੰਤਰੀ ਨੇ ਯਕੀਨ ਦਿਵਾਇਆ ਹੈ ਕਿ ਕੇਂਦਰ ਕਿਸਾਨਾਂ ਦੇ ਮੁੱਦੇ ਉੱਤੇ ਖੁੱਲ੍ਹੇ ਮਨ ਨਾਲ ਵਿਚਾਰ ਕਰ ਰਿਹਾ ਹੈ।’ ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਦਾ ਰੁਖ਼ ਉਹੀ ਹੈ ਜੋ 22 ਜਨਵਰੀ ਨੂੰ ਸੀ। ਇਸੇ ਦਿਨ ਅੰਦੋਲਨਕਾਰੀ ਕਿਸਾਨਾਂ ਤੇ ਕੇਂਦਰ ਦਰਮਿਆਨ ਆਖ਼ਰੀ ਗੱਲਬਾਤ ਹੋਈ ਸੀ ਤੇ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਕਿਸਾਨਾਂ ਅੱਗੇ ਸਰਕਾਰ ਦੀ ਤਜਵੀਜ਼ ਰੱਖੀ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਤੋਮਰ ਵੱਲੋਂ ਕੀਤੀ ਪੇਸ਼ਕਸ਼ ਕਾਇਮ ਹੈ। ਜੋਸ਼ੀ ਨੇ ਦੱਸਿਆ ਕਿ ਬੈਠਕ ਦੌਰਾਨ ਮੋਦੀ ਨੇ ਕਿਹਾ ਕਿ ‘ਤੋਮਰ ਗੱਲਬਾਤ ਤੋਂ ਸਿਰਫ਼ ਇਕ ਫ਼ੋਨ ਕਾਲ ਦੂਰ ਹਨ।’ ਸਰਬ ਪਾਰਟੀ ਮੀਟਿੰਗ ਦੌਰਾਨ ਮੋਦੀ ਨੇ ਨਿਰਵਿਘਨ ਸੰਸਦੀ ਕਾਰਵਾਈ ਉੱਤੇ ਜ਼ੋਰ ਦਿੱਤਾ।
Home Page ਕਿਸਾਨਾਂ ਨਾਲ ਗੱਲਬਾਤ ਤੋਂ ਸਰਕਾਰ ਸਿਰਫ਼ ਇਕ ‘ਫ਼ੋਨ ਕਾਲ ਦੀ ਦੂਰੀ ‘ਤੇ...