ਨਵੀਂ ਦਿੱਲੀ, 17 ਜਨਵਰੀ – 16 ਜਨਵਰੀ ਨੂੰ ਨੈਸ਼ਨਲ ਇੰਵੈਸਟੀਗੇਸ਼ਨ ਏਜੰਸੀ (ਐੱਨਆਈਏ) ਨੇ ਅਚਾਨਕ ਕਰਵਾਈ ਕਰਦਿਆਂ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੇ ਬਾਰਡਰਾਂ ਉੱਤੇ ਸੰਘਰਸ਼ ਨਾਲ ਜੁੜੇ ਦਰਜਨ ਤੋਂ ਵੱਧ ਵਿਅਕਤੀਆਂ ਨੂੰ ਸੰਮਨ ਭੇਜੇ ਕੇ ਦਿੱਲੀ ਤਲਬ ਕੀਤਾ ਹੈ। ਖ਼ਬਰਾਂ ਹਨ ਕਿ ਐੱਨਆਈਏ ਮੁਤਾਬਿਕ ਸਿੱਖਸ ਫ਼ਾਰ ਜਸਟਿਸ ਨਾਲ ਜੁੜੇ ਕੇਸ ਦੇ ਸੰਬੰਧ ਵਿੱਚ ਇਨ੍ਹਾਂ ਨੂੰ ਅਗਲੇ ਦਿਨੀਂ ਵੱਖ-ਵੱਖ ਤਰੀਕਾਂ ਉੱਤੇ ਦਿੱਲੀ ਸੱਦਿਆ ਹੈ।
ਐੱਨਆਈਏ ਵੱਲੋਂ ਸੰਮਨ ਕੀਤੇ ਆਗੂਆਂ ਵਿੱਚ ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ, ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਤੇ ਇੰਟਰਨੈਸ਼ਨਲ ਪੰਥਕ ਦਲ ਦੇ ਸਰਪ੍ਰਸਤ ਜਸਬੀਰ ਸਿੰਘ ਰੋਡੇ, ਪੱਤਰਕਾਰ ਬਲਤੇਜ ਪੰਨੂ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਦਮਦਮੀ ਟਕਸਾਲ, ਪਰਮਜੀਤ ਸਿੰਘ ਅਕਾਲੀ, ਜਗਸੀਰ ਸਿੰਘ ਮੌੜ ਤੇ ਸੁਰਿੰਦਰ ਸਿੰਘ ਠੀਕਰੀਵਾਲਾ, ਅਦਾਕਾਰ ਦੀਪ ਸਿੱਧੂ ਆਦਿ ਸ਼ਾਮਲ ਹਨ।
ਸੰਘਰਸ਼ਸ਼ੀਲ ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਵਿਚਲੀ ਭਾਜਪਾ ਸਰਕਾਰ ਨੇ ਕਿਸਾਨੀ ਅੰਦੋਲਨ ਨੂੰ ਕਮਜ਼ੋਰ ਕਰਨ ਅਤੇ ਪੰਜਾਬ ਦੇ ਲੋਕਾਂ ਨੂੰ ਡਰਾਉਣ ਲਈ ਐੱਨਐੱਸਏ ਦੇ ਇਸ਼ਾਰੇ ‘ਤੇ ਐੱਨਆਈਏ ਵੱਲੋਂ ਇਹ ਨੋਟਿਸ ਭੇਜੇ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨ ਸੰਘਰਸ਼ ਨੂੰ ਬਦਨਾਮ ਕਰਨ ਦੀਆਂ ਕੇਂਦਰ ਸਰਕਾਰ ਦੀਆਂ ਸਾਰੀਆਂ ਚਾਲਾਂ ਫ਼ੇਲ੍ਹ ਹੋ ਚੁੱਕੀਆਂ ਹਨ, ਜਿਸ ਦੇ ਚੱਲਦੇ ਇਕ ਕਦਮ ਚੁੱਕਿਆ ਜਾ ਰਿਹਾ ਹੈ।
Home Page ਕਿਸਾਨ ਸੰਘਰਸ਼: ਐੱਨਆਈਏ ਵੱਲੋਂ ਸਿੱਖ ਜਥੇਬੰਦੀਆਂ ਦੇ ਕੁੱਝ ਆਗੂ ਤੇ ਕਿਸਾਨੀ ਸੰਘਰਸ਼...