ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਗੱਲਬਾਤ ਹਰ ਸਮੱਸਿਆ ਦਾ ਹੱਲ, ਸਰਕਾਰ ਤੇ ਕਿਸਾਨਾਂ ਨੂੰ ਗੱਲਬਾਤ ਦੀ ਕੀਤੀ ਅਪੀਲ

ਲਖਨਊ, 15 ਮਾਰਚ – ਇੱਥੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਨੂੰ ਅੰਦੋਲਨਕਾਰੀ ਕਿਸਾਨਾਂ ਅਤੇ ਸਰਕਾਰ ਨੂੰ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਗੱਲਬਾਤ ਦੀ ਅਪੀਲ ਕੀਤੀ ਹੈ।
ਸ੍ਰੀ ਰਾਜਨਾਥ ਸਿੰਘ ਨੇ ਇੱਥੇ ਭਾਜਪਾ ਦਫ਼ਤਰ ਦੇ ਅਧਿਕਾਰੀਆਂ ਨਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਚੀਨ ਨਾਲ ਸਰਹੱਦੀ ਵਿਵਾਦ ਅਤੇ ਰਾਮ ਮੰਦਰ ਦੀ ਉਸਾਰੀ ਬਾਰੇ ਵੀ ਗੱਲਬਾਤ ਕੀਤੀ। ਨਵੇਂ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਕਿਸਾਨਾਂ ਨੂੰ ਅਪੀਲ ਕਰਦਿਆਂ ਸੀਨੀਅਰ ਭਾਜਪਾ ਨੇਤਾ ਨੇ ਕਿਹਾ ਕਿ ਕੋਈ ਵੀ ਸਮੱਸਿਆ ਗੱਲਬਾਤ ਰਾਹੀਂ ਸੁਲਝਾਈ ਜਾ ਸਕਦੀ ਹੈ। ਸ੍ਰੀ ਰਾਜਨਾਥ ਸਿੰਘ ਨੇ ਕਿਹਾ, ‘ਭਾਜਪਾ ਦਾ ਸੰਕਲਪ ਕਿਸਾਨਾਂ ਆਮਦਨ ਦੁੱਗਣੀ ਕਰਨਾ ਹੈ ਅਤੇ ਐੱਮਐੱਸਪੀ ਕਿਸੇ ਵੀ ਹਾਲਤ ‘ਚ ਖ਼ਤਮ ਨਹੀਂ ਹੋਵੇਗੀ।’ ਉੱਤਰ ਭਾਜਪਾ ਕਾਰਜਕਾਰੀ ਕਮੇਟੀ ਦੀ ਉਦਘਾਟਨੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ, ‘ਅਸੀਂ ਸਾਰੇ ਕਿਸਾਨ ਪਰਿਵਾਰਾਂ ਤੋਂ ਹਾਂ ਅਤੇ ਖੇਤੀਬਾੜੀ ਦੇ ਹਿੱਤਾਂ ਲਈ ਜਿੱਥੇ ਵੀ ਲੋੜ ਹੋਵੇ ਸੋਧ ਤੇ ਹੱਲ ਕਰਨ ਲਈ ਤਿਆਰ ਹਾਂ।’