ਫਰੀਦਕੋਟ, 16 ਮਾਰਚ – ਕੋਟਕਪੂਰਾ ਗੋਲੀ ਕਾਂਡ ਵਿੱਚ ਇੱਥੋਂ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਉਸ ਵੇਲੇ ਦੇ ਐੱਸਐੱਸਪੀ ਸੁਖਮਿੰਦਰ ਸਿੰਘ ਮਾਨ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਦੋਂ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਉਮਰ ਨੂੰ ਦੇਖਦਿਆਂ ਚੱਲਦੇ ਮੁਕੱਦਮੇ ਤੱਕ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਵਿਸ਼ੇਸ਼ ਜਾਂਚ ਟੀਮ ਨੇ 24 ਫਰਵਰੀ ਨੂੰ ਇਨ੍ਹਾਂ ਸਾਰੇ ਵਿਅਕਤੀਆਂ ਖ਼ਿਲਾਫ਼ ਚਲਾਨ ਅਦਾਲਤ ਵਿੱਚ ਪੇਸ਼ ਕਰ ਦਿੱਤਾ ਸੀ, ਜਿਸ ਵਿੱਚ ਸਾਬਕਾ ਮੁੱਖ ਮੰਤਰੀ, ਉਪ ਮੁੱਖ ਮੰਤਰੀ ਅਤੇ ਪੁਲੀਸ ਅਧਿਕਾਰੀਆਂ ਉੱਪਰ ਸਾਜ਼ਿਸ਼ ਤਹਿਤ ਸਿੱਖ ਸੰਗਤਾਂ ‘ਤੇ ਲਾਠੀਚਾਰਜ ਕਰਨ ਦੇ ਇਲਜ਼ਾਮ ਲੱਗੇ ਸਨ।
Home Page ਕੋਟਕਪੂਰਾ ਗੋਲੀ ਕਾਂਡ: ਪ੍ਰਕਾਸ਼ ਸਿੰਘ ਬਾਦਲ ਨੂੰ ਰਾਹਤ, ਪਰ ਸੁਖਬੀਰ ਬਾਦਲ ਤੇ...