ਆਕਲੈਂਡ, 16 ਜੁਲਾਈ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ਵਿੱਚ ਕੋਵਿਡ -19 ਦਾ ਅੱਜ 1 ਨਵਾਂ ਕੇਸ ਸਾਹਮਣੇ ਆਇਆ ਹੈ। ਇਹ ਨਵਾਂ ਕੇਸ ਇੱਕ ਬੱਚਾ ਦਾ ਹੈ ਜੋ ਮੈਨੇਜਡ ਆਈਸੋਲੇਸ਼ਨ ਵਿੱਚ ਹੈ। ਬੱਚੇ ਦੀ ਉਮਰ ਨਹੀਂ ਦੱਸੀ ਗਈ ਹੈ। ਇਹ ਉਸ ਦੋ ਵਿਅਕਤੀਆਂ ਦਾ ਬੱਚਾ ਹੈ ਜਿਨ੍ਹਾਂ ਨੂੰ ਪਹਿਲਾਂ ਕੋਵਿਡ -19 ਹੋਣ ਦੀ ਰਿਪੋਰਟ ਕੀਤੀ ਗਈ ਸੀ। ਇਹ ਬੱਚਾ 4 ਜੁਲਾਈ ਨੂੰ ਇਟਲੀ ਤੋਂ ਪਰਿਵਾਰ ਨਾਲ ਨਿਊਜ਼ੀਲੈਂਡ ਪਹੁੰਚਿਆ ਸੀ। ਇਸ ਵੇਲੇ ਪਰਿਵਾਰ ਕ੍ਰਾਈਸਟਚਰਚ ਦੇ ਕਮੋਡੋਰ ਹੋਟਲ ਵਿਖੇ ਆਈਸੋਲੇਸ਼ਨ ਵਿੱਚ ਹੈ।
ਸਿਹਤ ਮੰਤਰੀ ਕ੍ਰਿਸ ਹਿਪਕਿਨਸ ਅਤੇ ਸਿਹਤ ਦੇ ਡਾਇਰੈਕਟਰ ਜਨਰਲ ਡਾ. ਐਸ਼ਲੇ ਬਲੂਮਫੀਲਡ ਨੇ ਅੱਜ ਕੋਵਿਡ -19 ਦੀ ਅੱਪਡੇਟ ਮੀਡੀਆ ਨਾਲ ਸਾਂਝੀ ਕੀਤੀ। ਬਲੂਮਫੀਲਡ ਨੇ ਕਿਹਾ ਕਿ ਨਿਊਜ਼ੀਲੈਂਡ ਵਿੱਚ ਕਮਿਊਨਿਟੀ ਟਰਾਂਸਮਿਸ਼ਨ ਦੇ ਆਖ਼ਰੀ ਕੇਸ ਦੇ 76 ਦਿਨ ਹੋ ਗਏ ਹਨ। ਕੋਵਿਡ -19 ਦਾ ਕਮਿਊਨਿਟੀ ‘ਚ ਫੈਲਣ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਸਿਹਤ ਮੰਤਰੀ ਕ੍ਰਿਸ ਹਿਪਕਿਨਸ ਨੇ ਕਿਹਾ ਕਿ ਇਹ ਅਨੁਮਾਨ ਲਗਾਉਣਾ ਮੁਸ਼ਕਲ ਹੈ ਕਿ ਆਉਣ ਵਾਲੇ ਹਫ਼ਤਿਆਂ ਵਿੱਚ ਕਿੰਨੇ ਨਿਊਜ਼ੀਲੈਂਡਰ ਘਰ ਵਾਪਸ ਆਉਣਗੇ। ਇਹ ਪੁੱਛੇ ਜਾਣ ‘ਤੇ ਕਿ ਕੀ ਵਧੇਰੇ ਆਈਸੋਲੇਸ਼ਨ ਸਹੂਲਤਾਂ ਦੀ ਜ਼ਰੂਰਤ ਹੈ, ਹਿਪਕਿਨਸ ਨੇ ਕਿਹਾ ਕਿ ਸਰਕਾਰ ਉਨ੍ਹਾਂ ਸਹੂਲਤਾਂ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ ਜੋ ਹੁਣ ਹੈ।
ਸਿਹਤ ਵਿਭਾਗ ਦੇ ਡਾਇਰੈਕਟਰ ਜਨਰਲ ਡਾ. ਐਸ਼ਲੇ ਬਲੂਮਫੀਲਡ ਨੇ ਦੱਸਿਆ ਕਿ ਇਸ ਵੇਲੇ 27 ਐਕਟਿਵ ਕੇਸ ਹਨ। ਇਨ੍ਹਾਂ ਵਿੱਚੋਂ 1 ਵਿਅਕਤੀ ਰਿਕਵਰ ਹੋਇਆ ਹੈ। ਕਿਸੇ ਵੀ ਮਰੀਜ਼ ਨੂੰ ਹਸਪਤਾਲ ‘ਚ ਦੇਖਭਾਲ ਦੀ ਜ਼ਰੂਰਤ ਨਹੀਂ ਹੈ। ਕੱਲ੍ਹ ਰਾਸ਼ਟਰੀ ਪੱਧਰ ‘ਤੇ ਕੁਲ 2899 ਟੈੱਸਟ ਪੂਰੇ ਕੀਤੇ ਗਏ ਸਨ, ਜਿਨ੍ਹਾਂ ਵਿੱਚ 726 ਟੈੱਸਟ ਮੈਨੇਜਡ ਆਈਸੋਲੇਸ਼ਨ ਅਤੇ ਕੁਆਰੰਟੀਨ ਵਿੱਚੋਂ ਕੀਤੇ ਗਏ ਸਨ। ਹੁਣ ਦੇਸ਼ ਵਿੱਚ ਕੁੱਲ ਪੂਰੇ ਕੀਤੇ ਗਏ ਟੈੱਸਟਾਂ ਦੀ ਗਿਣਤੀ 436,233 ਹੋ ਗਈ ਹੈ।
ਸਿਹਤ ਮੰਤਰਾਲੇ ਰਿਕਵਰ ਮਾਮਲਿਆਂ ਲਈ ਆਪਣੇ ਮਾਪਦੰਡ ਬਦਲ ਰਿਹਾ ਹੈ। ਪਹਿਲਾਂ ਕੇਸਾਂ ਨੂੰ 48 ਘੰਟਿਆਂ ਲਈ ਲੱਛਣ ਰਹਿਤ ਕਰਨ ਦੀ ਜ਼ਰੂਰਤ ਹੁੰਦੀ ਸੀ, ਇਸ ਨੂੰ ਘੱਟੋ ਘੱਟ 72-ਘੰਟਿਆਂ ਤੱਕ ਵਧਾ ਦਿੱਤਾ ਜਾਵੇਗਾ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਕੁੱਲ ਮਿਲਾ ਕੇ 1548 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,198 ਕੰਨਫ਼ਰਮ ਤੇ 350 ਪ੍ਰੋਵੈਬਲੀ ਕੇਸ ਹਨ। ਕੋਰੋਨਾਵਾਇਰਸ ਤੋਂ ਹੁਣ ਤੱਕ 1499 ਰਿਕਵਰ ਹੋਏ ਹਨ। ਕੋਵਿਡ -19 ਤੋਂ 1 ਕੇਸ ਰਿਕਵਰ ਹੋਇਆ ਹੈ, ਜਿਸ ਨਾਲ ਦੇਸ਼ ਵਿੱਚ ਨਵੇਂ ਐਕਟਿਵ ਕੇਸਾਂ ਦੀ ਕੁੱਲ ਗਿਣਤੀ 27 ਹੀ ਹੈ ਅਤੇ ਸਾਰੇ ਹੀ ਮੈਨੇਜਡ ਆਈਸੋਲੇਸ਼ਨ ਤੇ ਕੁਆਰੰਟੀਨ ਸਹੂਲਤਾਂ ਵਿੱਚ ਹਨ। ਨਿਊਜ਼ੀਲੈਂਡ ਵਿੱਚ ਕੋਈ ਵੀ ਵਿਅਕਤੀ ਕੋਵਿਡ -19 ਨਾਲ ਹਸਪਤਾਲ ਵਿੱਚ ਦਾਖ਼ਲ ਨਹੀਂ ਹੈ। ਮੌਤਾਂ ਦੀ ਗਿਣਤੀ 22 ਹੀ ਹੈ।
ਜ਼ਿਕਰਯੋਗ ਹੈ ਕਿ ਦੁਨੀਆ ਦੀਆਂ 218 ਟੈਰੇਟਰੀ ਵਿੱਚ ਕੋਰੋਨਾਵਾਇਰਸ ਤੋਂ ਪੀੜਤ 13,638,609 ਦੇ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਕੋਰੋਨਾ ਨਾਲ ਮੌਤਾਂ ਦੀ ਗਿਣਤੀ 586,744 ਉੱਤੇ ਪਹੁੰਚ ਗਈ ਹੈ ਅਤੇ ਰਿਕਵਰ ਹੋਣ ਵਾਲਿਆਂ ਦੀ ਗਿਣਤੀ 7,966,738 ਹੈ।
Home Page ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ 1 ਹੋਰ ਨਵਾਂ ਕੇਸ