ਆਕਲੈਂਡ, 28 ਜੁਲਾਈ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ਵਿੱਚ ਕੋਵਿਡ-19 ਦਾ 1 ਨਵਾਂ ਕੇਸ ਸਾਹਮਣੇ ਆਇਆ ਹੈ। ਸਿਹਤ ਮੰਤਰਾਲੇ ਨੇ ਦੱਸਿਆ ਕਿ ਅੱਜ ਦਾ ਕੇਸ 20 ਸਾਲਾਂ ਦੀ ਮਹਿਲਾ ਦਾ ਹੈ, ਜੋ 14 ਜੁਲਾਈ ਨੂੰ ਅਫ਼ਗ਼ਾਨਿਸਤਾਨ ਤੋਂ ਦੁਬਈ ਦੇ ਰਸਤੇ ਨਿਊਜ਼ੀਲੈਂਡ ਆਈ ਸੀ। ਇਹ ਪਹਿਲੇ ਤੀਜੇ ਦਿਨ ਦੇ ਰੁਟੀਨ ਟੈੱਸਟ ਵਿੱਚ ਨੈਗੇਟਿਵ ਆਈ ਪਰ ਉਹ ਹੈਮਿਲਟਨ ਦੇ ਡਿਸਟਿੰਗਸ਼ਨ ਹੋਟਲ ਵਿਖੇ 12ਵੇਂ ਦਿਨ ਦੇ ਟੈੱਸਟ ਵਿੱਚ ਪਾਜ਼ੇਟਿਵ ਆਈ ਤੇ ਉਸ ਨੂੰ ਆਕਲੈਂਡ ਵਿਖੇ ਕੁਆਰੰਟੀਨ ਵਿੱਚ ਭੇਜ ਦਿੱਤਾ ਗਿਆ। ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 21 ਹੋ ਗਈ ਹੈ ਅਤੇ ਕੋਈ ਵੀ ਵਿਅਕਤੀ ਹਸਪਤਾਲ ਵਿੱਚ ਨਹੀਂ ਹੈ। ਕੱਲ੍ਹ 1100 ਤੋਂ ਜ਼ਿਆਦਾ ਟੈੱਸਟ ਕੀਤੇ ਗਏ, ਜਿਨ੍ਹਾਂ ‘ਚ 872 ਟੈੱਸਟ ਕਮਿਊਨਿਟੀ ਵਿੱਚੋਂ ਕੀਤੇ ਗਏ। ਦੇਸ਼ ਭਰ ਵਿੱਚ ਹੁਣ ਤੱਕ ਕੀਤੇ ਕੁੱਲ ਟੈੱਸਟਾਂ ਦੀ ਗਿਣਤੀ 457,334 ਹੋ ਗਈ ਹੈ। ਵਰਲਡ ਹੈਲਥ ਆਰਗਨਾਈਜ਼ੇਸ਼ਨ (WHO) ਨੂੰ ਰਿਪੋਰਟ ਕੀਤੇ ਗਏ ਕੁੱਲ ਕੰਨਫ਼ਰਮ ਕੇਸਾਂ ਦੀ ਗਿਣਤੀ 1207 ਦੱਸੀ ਗਈ ਹੈ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਕੁੱਲ ਮਿਲਾ ਕੇ 1557 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹੀ ਹਨ। ਜਿਨ੍ਹਾਂ ਵਿੱਚੋਂ 1,207 ਕੰਨਫ਼ਰਮ ਤੇ 350 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਹੁਣ ਤੱਕ 1514 ਰਿਕਵਰ ਹੋਏ ਹਨ। ਦੇਸ਼ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਕੁੱਲ ਗਿਣਤੀ 21 ਹੋ ਗਈ ਹੈ ਅਤੇ ਸਾਰੇ ਹੀ ਮੈਨੇਜਡ ਆਈਸੋਲੇਸ਼ਨ ਤੇ ਕੁਆਰੰਟੀਨ ਸਹੂਲਤਾਂ ਵਿੱਚ ਹਨ। ਨਿਊਜ਼ੀਲੈਂਡ ਵਿੱਚ ਕੋਈ ਵੀ ਵਿਅਕਤੀ ਕੋਵਿਡ -19 ਨਾਲ ਹਸਪਤਾਲ ਵਿੱਚ ਦਾਖ਼ਲ ਨਹੀਂ ਹੈ। ਮੌਤਾਂ ਦੀ ਗਿਣਤੀ 22 ਹੀ ਹੈ।
Home Page ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ 1 ਨਵਾਂ ਕੇਸ ਸਾਹਮਣੇ ਆਇਆ