ਵੈਲਿੰਗਟਨ, 17 ਨਵੰਬਰ (ਕੂਕ ਪੰਜਾਬੀ ਸਮਾਚਾਰ) – ਕੋਵਿਡ -19 ਦੇ ਨਿਊਜ਼ੀਲੈਂਡ ‘ਚ ਅੱਜ 4 ਹੋਰ ਨਵੇਂ ਕੇਸ ਸਾਹਮਣੇ ਆਏ ਹਨ। ਅੱਜ ਵੀ ਕਮਿਊਨਿਟੀ ਵਿੱਚੋਂ ਕੋਈ ਕੇਸ ਨਹੀਂ ਆਇਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਅੱਜ ਦੇ ਨਵੇਂ ਕੇਸ ਬਾਡਰ ਤੋਂ ਆਏ ਹਨ, ਜਿਨ੍ਹਾਂ ਵਿੱਚ 5 ਨਵੰਬਰ ਨੂੰ ਇੱਕ ਕੇਸ ਕਤਰ ਤੋਂ ਆਸਟਰੇਲੀਆ ਦੇ ਰਸਤੇ ਨਿਊਜ਼ੀਲੈਂਡ ਪਹੁੰਚਿਆ ਅਤੇ ਮੈਨੇਜਡ ਆਈਸੋਲੇਸ਼ਨ ਵਿੱਚ ਰਹਿੰਦੇ ਹੋਏ 12ਵੇਂ ਦਿਨ ਦੇ ਰੁਟੀਨ ਟੈੱਸਟ ਵਿੱਚ ਉਸ ਦਾ ਪਾਜ਼ੇਟਿਵ ਟੈੱਸਟ ਆਇਆ। 12 ਨਵੰਬਰ ਨੂੰ ਯੂਕੇ ਤੋਂ ਦੋ ਕੇਸ ਕਤਰ ਅਤੇ ਆਸਟਰੇਲੀਆ ਦੇ ਰਸਤੇ ਰਾਹੀ ਨਿਊਜ਼ੀਲੈਂਡ ਪਹੁੰਚੇ ਸਨ ਅਤੇ ਮੈਨੇਜਡ ਆਈਸੋਲੇਸ਼ਨ ਵਿੱਚ ਰਹਿੰਦੇ ਹੋਏ ਉਨ੍ਹਾਂ ਨੇ ਲਗਭਗ ਤੀਜੇ ਦਿਨ ਦੇ ਰੁਟੀਨ ਟੈੱਸਟ ਵਿੱਚ ਪਾਜ਼ੇਟਿਵ ਨਤੀਜਾ ਦਿੱਤਾ। ਜਦੋਂ ਕਿ 12 ਨਵੰਬਰ ਨੂੰ ਹੀ ਫਰਾਂਸ ਤੋਂ ਕਤਰ ਅਤੇ ਆਸਟਰੇਲੀਆ ਦੇ ਰਸਤੇ ਇੱਕ ਕੇਸ ਨਿਊਜ਼ੀਲੈਂਡ ਆਇਆ ਅਤੇ ਮੈਨੇਜਡ ਆਈਸੋਲੇਸ਼ਨ ਵਿੱਚ ਰਹਿਣ ਦੇ ਤੀਜੇ ਦਿਨ ਦੇ ਆਸ ਪਾਸ ਦੇ ਰੁਟੀਨ ਟੈੱਸਟ ਵਿੱਚ ਪਾਜ਼ੇਟਿਵ ਨਤੀਜਾ ਦਿੱਤਾ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਗਿਣਤੀ 61 ਹੋ ਗਈ ਹੈ। ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2005 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,649 ਕੰਨਫ਼ਰਮ ਤੇ 356 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1919 ਹੋ ਗਈ ਹੈ, ਕੱਲ੍ਹ 1 ਕੇਸ ਰਿਕਵਰ ਹੋਇਆ ਹੈ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੀ ਹੈ।
Home Page ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 4 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ਵਿੱਚੋਂ ਸਾਹਮਣੇ...