ਵੈਲਿੰਗਟਨ, 18 ਨਵੰਬਰ (ਕੂਕ ਪੰਜਾਬੀ ਸਮਾਚਾਰ) – ਕੋਵਿਡ -19 ਦੇ ਨਿਊਜ਼ੀਲੈਂਡ ‘ਚ ਅੱਜ 3 ਹੋਰ ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ਵਿੱਚੋਂ ਸਾਹਮਣੇ ਆਏ ਹਨ। ਜਦੋਂ ਕਿ ਅੱਜ ਕਮਿਊਨਿਟੀ ਵਿੱਚੋਂ ਕੋਈ ਕੇਸ ਨਹੀਂ ਆਇਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਅੱਜ ਦੇ 3 ਨਵੇਂ ਕੇਸ ਬਾਡਰ ਤੋਂ ਹੀ ਆਏ ਹਨ, ਜਿਨ੍ਹਾਂ ਵਿੱਚ 14 ਨਵੰਬਰ ਨੂੰ ਇੱਕ ਵਿਅਕਤੀ ਯੂਕੇ ਤੋਂ ਦੁਬਈ ਦੇ ਰਸਤੇ ਨਿਊਜ਼ੀਲੈਂਡ ਆਇਆ ਅਤੇ 14 ਨਵੰਬਰ ਨੂੰ ਹੀ 2 ਲੋਕ ਦੁਬਈ ਤੋਂ ਆਏ ਸਨ। ਇਹ ਤਿੰਨੋਂ ਕੇਸ ਮੈਨੇਜਡ ਆਈਸੋਲੇਸ਼ਨ ਵਿੱਚ ਰਹਿੰਦੇ ਹੋਏ ਤੀਜੇ ਦਿਨ ਦੇ ਰੁਟੀਨ ਟੈੱਸਟ ਵਿੱਚ ਪਾਜ਼ੇਟਿਵ ਆਏ ਹਨ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਗਿਣਤੀ 64 ਹੋ ਗਈ ਹੈ। ਇਨ੍ਹਾਂ ਵਿੱਚ 60 ਕੇਸ ਵਿਦੇਸ਼ ਤੋਂ ਵਾਪਸ ਆਇਆ ਦੇ ਹਨ ਅਤੇ 4 ਕੇਸ ਕਮਿਊਨਿਟੀ ਦੇ ਹਨ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2008 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,652 ਕੰਨਫ਼ਰਮ ਤੇ 356 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1919 ਹੋ ਗਈ ਹੈ, ਕੱਲ੍ਹ 1 ਕੇਸ ਰਿਕਵਰ ਹੋਇਆ ਹੈ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੀ ਹੈ।
Home Page ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 3 ਹੋਰ ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ਵਿੱਚੋਂ ਸਾਹਮਣੇ...