ਵੈਲਿੰਗਟਨ, 21 ਨਵੰਬਰ (ਕੂਕ ਪੰਜਾਬੀ ਸਮਾਚਾਰ) – ਕੋਵਿਡ -19 ਦੇ ਨਿਊਜ਼ੀਲੈਂਡ ‘ਚ ਅੱਜ 6 ਹੋਰ ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ਵਿੱਚੋਂ ਸਾਹਮਣੇ ਆਏ ਹਨ। ਜਦੋਂ ਕਿ ਅੱਜ ਕਮਿਊਨਿਟੀ ਨਾਲ ਸੰਬੰਧਿਤ ਇੱਕ ਕੇਸ ਆਇਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਵੈਲਿੰਗਟਨ ਵਿੱਚ ਇੱਕ ਬਾਡਰ ਵਰਕਰ ਸ਼ਨੀਵਾਰ ਨੂੰ ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ 6 ਨਵੇਂ ਮਾਮਲਿਆਂ ਵਿੱਚ ਸ਼ਾਮਲ ਹੈ। ਜਦੋਂ ਕਿ 5 ਕੇਸਾਂ ਦਾ ਮੈਨੇਜਡ ਆਈਸੋਲੇਸ਼ਨ ਕਰਨ ਵੇਲੇ ਪਤਾ ਲਗਿਆ, ਪਰ ਇੱਕ ਬਾਡਰ ਵਰਕਰ ਪਹਿਲਾਂ ਤੋਂ ਹੀ ਕੁਆਰੰਟੀਨ ਵਿੱਚ ਸੀ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਗਿਣਤੀ 42 ਹੋ ਗਈ ਹੈ। ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2019 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,663 ਕੰਨਫ਼ਰਮ ਤੇ 356 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1952 ਹੋ ਗਈ ਹੈ, ਕੱਲ੍ਹ 4 ਕੇਸ ਰਿਕਵਰ ਹੋਏ ਹਨ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੀ ਹੈ।
Home Page ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 6 ਹੋਰ ਨਵੇਂ ਕੇਸ ਸਾਹਮਣੇ ਆਏ, 1 ਕੇਸ...