ਵੈਲਿੰਗਟਨ, 23 ਨਵੰਬਰ (ਕੂਕ ਪੰਜਾਬੀ ਸਮਾਚਾਰ) – ਕੋਵਿਡ -19 ਦੇ ਨਿਊਜ਼ੀਲੈਂਡ ‘ਚ ਅੱਜ 2 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ਵਿੱਚੋਂ ਸਾਹਮਣੇ ਆਏ ਹਨ। ਜਦੋਂ ਕਿ ਕਮਿਊਨਿਟੀ ਵਿੱਚੋਂ ਕੋਈ ਕੇਸ ਨਹੀਂ ਆਇਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਦੋਵੇਂ 19 ਨਵੰਬਰ ਨੂੰ ਨਿਊਜ਼ੀਲੈਂਡ ਆਏ ਸਨ ਅਤੇ ਤੀਜੇ ਦਿਨ ਦੇ ਰੁਟੀਨ ਟੈੱਸਟ ਵਿੱਚ ਪਾਜ਼ੇਟਿਵ ਰਹੇ। ਇਨ੍ਹਾਂ ‘ਚੋਂ ਇੱਕ ਯੂਨਾਈਟਿਡ ਕਿੰਗਡਮ ਤੋਂ ਯੂਨਾਈਟਿਡ ਅਰਬ ਅਮੀਰਾਤ ਦੇ ਰਸਤੇ ਤੋਂ ਪਹੁੰਚਿਆ ਸੀ ਅਤੇ ਦੂਜੇ ਕੇਸ ਲਈ ਮੂਲ ਦੇਸ਼ ਅਜੇ ਵੀ ਨਿਰਧਾਰਿਤ ਕੀਤਾ ਜਾ ਰਿਹਾ ਹੈ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਗਿਣਤੀ 52 ਹੋ ਗਈ ਹੈ। ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2030 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,674 ਕੰਨਫ਼ਰਮ ਤੇ 356 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1953 ਹੋ ਗਈ ਹੈ ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੀ ਹੈ।
Home Page ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 2 ਨਵੇਂ ਕੇਸ ਸਾਹਮਣੇ ਆਏ