ਵੈਲਿੰਗਟਨ, 24 ਨਵੰਬਰ (ਕੂਕ ਪੰਜਾਬੀ ਸਮਾਚਾਰ) – ਕੋਵਿਡ -19 ਦੇ ਨਿਊਜ਼ੀਲੈਂਡ ‘ਚ ਅੱਜ 2 ਹੋਰ ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ਵਿੱਚੋਂ ਸਾਹਮਣੇ ਆਏ ਹਨ। ਜਦੋਂ ਕਿ ਕਮਿਊਨਿਟੀ ਵਿੱਚੋਂ ਕੋਈ ਕੇਸ ਨਹੀਂ ਆਇਆ ਹੈ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਗਿਣਤੀ 53 ਹੋ ਗਈ ਹੈ। ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2032 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,675 ਕੰਨਫ਼ਰਮ ਤੇ 357 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1954 ਹੋ ਗਈ ਹੈ, ਕੱਲ੍ਹ 1 ਕੇਸ ਰਿਕਵਰ ਹੋਇਆ ਹੈ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੀ ਹੈ।
Home Page ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 2 ਹੋਰ ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਸਾਹਮਣੇ...