ਵੈਲਿੰਗਟਨ, 4 ਦਸੰਬਰ (ਕੂਕ ਪੰਜਾਬੀ ਸਮਾਚਾਰ) – ਕੋਵਿਡ -19 ਦੇ ਨਿਊਜ਼ੀਲੈਂਡ ‘ਚ ਅੱਜ ਕੋਈ ਵੀ ਨਵਾਂ ਕੇਸ ਨਹੀਂ ਆਇਆ ਹੈ। ਸਿਹਤ ਮੰਤਰਾਲੇ ਨੇ ਕਿਹਾ ਪਿਛਲੀ ਵਾਰ 19 ਅਕਤੂਬਰ ਨੂੰ ਬਾਡਰ ਅਤੇ ਕਮਿਊਨਿਟੀ ਵਿੱਚੋਂ ਕੋਈ ਨਵਾਂ ਕੇਸ ਨਹੀਂ ਮਿਲਿਆ ਸੀ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਗਿਣਤੀ 61 ਹੋ ਗਈ ਹੈ। ਕੱਲ੍ਹ ਦੇਸ਼ ਭਰ ਦੀਆਂ ਲੈਬਾਰਟਰੀਆਂ ਨੇ ਕੋਵਿਡ -19 ਦੇ 6,846 ਟੈੱਸਟ ਕੀਤੇ, ਜਿਸ ਨਾਲ ਪੂਰੇ ਹੋਏ ਟੈੱਸਟਾਂ ਦੀ ਗਿਣਤੀ 1,298,455 ਹੋ ਗਈ ਹੈ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2070 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ, ਜਿਨ੍ਹਾਂ ਵਿੱਚੋਂ 1,713 ਕੰਨਫ਼ਰਮ ਤੇ 357 ਪ੍ਰੋਵੈਬਲੀ ਕੇਸ ਹੀ ਹਨ। ਬਾਡਰ ਤੋਂ ਆਏ ਨਵੇਂ ਕੇਸਾਂ ਦੀ ਗਿਣਤੀ 386 ਹੋ ਗਈ ਹੈ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1975 ਹੋ ਗਈ ਹੈ, ਕੱਲ੍ਹ 9 ਕੇਸ ਰਿਕਵਰ ਹੋਏ ਹਨ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੀ ਹੈ।
Home Page ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ ਕੋਈ ਵੀ ਨਵਾਂ ਕੇਸ ਨਹੀਂ ਆਇਆ