ਵੈਲਿੰਗਟਨ, 5 ਦਸੰਬਰ (ਕੂਕ ਪੰਜਾਬੀ ਸਮਾਚਾਰ) – ਕੋਵਿਡ -19 ਦੇ ਨਿਊਜ਼ੀਲੈਂਡ ‘ਚ ਅੱਜ 9 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ‘ਚ ਸਾਹਮਣੇ ਆਏ ਹਨ।
ਸਿਹਤ ਮੰਤਰਾਲੇ ਨੇ ਕਿਹਾ ਕਿ ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਗਿਣਤੀ 59 ਹੋ ਗਈ ਹੈ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2079 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ, ਜਿਨ੍ਹਾਂ ਵਿੱਚੋਂ 1,722 ਕੰਨਫ਼ਰਮ ਤੇ 357 ਪ੍ਰੋਵੈਬਲੀ ਕੇਸ ਹੀ ਹਨ। ਬਾਡਰ ਤੋਂ ਆਏ ਨਵੇਂ ਕੇਸਾਂ ਦੀ ਗਿਣਤੀ 395 ਹੋ ਗਈ ਹੈ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1995 ਹੋ ਗਈ ਹੈ, ਕੱਲ੍ਹ 11 ਕੇਸ ਰਿਕਵਰ ਹੋਏ ਹਨ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੀ ਹੈ।
Home Page ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 9 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਸਾਹਮਣੇ ਆਏ