ਵੈਲਿੰਗਟਨ, 14 ਦਸੰਬਰ (ਕੂਕ ਪੰਜਾਬੀ ਸਮਾਚਾਰ) – ਕੋਵਿਡ -19 ਦਾ ਨਿਊਜ਼ੀਲੈਂਡ ‘ਚ ਅੱਜ ਕੋਈ ਨਵਾਂ ਕੇਸ ਨਹੀਂ ਆਇਆ ਹੈ। ਜਦੋਂ ਕਿ ਕੱਲ੍ਹ 4 ਕੇਸ ਮੈਨੇਜਡ ਆਈਸੋਲੇਸ਼ਨ ਵਿੱਚੋਂ ਆਏ ਸਨ ਅਤੇ 5 ਲੋਕੀ ਰਿਕਵਰ ਹੋਏ ਸਨ। ਸਿਹਤ ਮੰਤਰਾਲੇ ਨੇ ਕਿਹਾ ਕਿ ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਗਿਣਤੀ 56 ਹੋ ਗਈ ਹੈ। ਇਹ ਸਾਰੇ ਕੇਸ ਵਿਦੇਸ਼ ਤੋਂ ਵਾਪਸ ਆਇਆਂ ਦੇ ਹਨ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2096 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ, ਜਿਨ੍ਹਾਂ ਵਿੱਚੋਂ 1,739 ਕੰਨਫ਼ਰਮ ਤੇ 357 ਪ੍ਰੋਵੈਬਲੀ ਕੇਸ ਹੀ ਹਨ। ਬਾਡਰ ਤੋਂ ਆਏ ਨਵੇਂ ਕੇਸਾਂ ਦੀ ਗਿਣਤੀ 413 ਹੋ ਗਈ ਹੈ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 2015 ਹੈ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੀ ਹੈ।
Home Page ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ ਕੋਈ ਨਵਾਂ ਕੇਸ ਨਹੀਂ ਆਇਆ