ਵੈਲਿੰਗਟਨ, 3 ਸਤੰਬਰ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦੇ ਅੱਜ 2 ਹੋਰ ਨਵੇਂ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 1 ਕੇਸ ਮੈਨੇਜਡ ਆਈਸੋਲੇਸ਼ਨ ਵਿੱਚੋਂ ਹੈ ਅਤੇ ਬਾਕੀ 1 ਦਾ ਸੰਬੰਧ ਆਕਲੈਂਡ ਕਮਿਊਨਿਟੀ ਕਲੱਸਟਰ ਨਾਲ ਹੈ।
ਸਿਹਤ ਮੰਤਰਾਲੇ ਅਨੁਸਾਰ ਕਮਿਊਨਿਟੀ ‘ਚੋਂ 1 ਨਵੇਂ ਕੇਸ ਦਾ ਸੰਬੰਧ ਆਕਲੈਂਡ ਕਲੱਸਟਰ ਦੇ ਨਾਲ ਹੈ। ਜਦੋਂ ਕਿ ਵਿਦੇਸ਼ ਤੋਂ ਵਾਪਸ ਨਿਊਜ਼ੀਲੈਂਡ ਪਰਤਿਆਂ ਦੇ ਵਿੱਚੋਂ 1 ਨਵੇਂ ਕੇਸ 30 ਸਾਲਾ ਮਹਿਲਾ ਦਾ ਹੈ ਜੋ 29 ਅਗਸਤ ਨੂੰ ਹਾਂਗ ਕਾਂਗ ਦੇ ਰਸਤੇ ਫਿਲੀਪੀਨਜ਼ ਤੋਂ ਆਈ ਸੀ। ਉਹ ਕ੍ਰਾਈਸਟਚਰਚ ਦੇ ਡਿਸਟ੍ਰੀਕਸ਼ਨ ਹੋਟਲ ਵਿਖੇ ਮੈਨੇਜਡ ਆਈਸੋਲੇਸ਼ਨ ਵਿੱਚ ਰਹਿ ਰਹੀ ਹੈ ਅਤੇ ਆਪਣੇ ਠਹਿਰਨ ਦੇ ਤੀਜੇ ਦਿਨ ਉਸ ਦਾ ਪਾਜ਼ੇਟਿਵ ਟੈੱਸਟ ਆਇਆ।
ਦੇਸ਼ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 115 ਹੋ ਗਈ ਹੈ। ਜਿਨ੍ਹਾਂ ਵਿੱਚ 79 ਕੇਸ ਕਮਿਊਨਿਟੀ ਦੇ ਹਨ, ਜਦੋਂ ਕਿ 36 ਵਿਦੇਸ਼ਾਂ ਤੋਂ ਵਾਪਸ ਪਰਤਿਆਂ ਦੇ ਹਨ। ਦੇਸ਼ ਵਿੱਚ ਅੱਜ ਕੋਵਿਡ -19 ਤੋਂ 16 ਵਿਅਕਤੀ ਰਿਕਵਰ ਹੋਏ ਹਨ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 1759 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,408 ਕੰਨਫ਼ਰਮ ਤੇ 351 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1622 ਹੈ, ਦੇਸ਼ ਵਿੱਚ ਕੋਵਿਡ -19 ਤੋਂ 16 ਹੋਰ ਵਿਅਕਤੀ ਰਿਕਵਰ ਹੋਏ ਹਨ। ਦੇਸ਼ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ‘ਚ ਕੰਨਫ਼ਰਮ ਤੇ ਪ੍ਰੋਵੈਬਲੀ ਕੇਸਾਂ ਦੀ ਕੁੱਲ ਗਿਣਤੀ ਹੁਣ 115 ਹੋ ਗਈ ਹੈ। ਨਿਊਜ਼ੀਲੈਂਡ ਵਿੱਚ 7 ਵਿਅਕਤੀ ਕੋਵਿਡ -19 ਨਾਲ ਹਸਪਤਾਲ ਵਿੱਚ ਹਨ, ਜਿਨ੍ਹਾਂ ਵਿੱਚੋਂ 2 ਗੰਭੀਰ ਦੇਖਭਾਲ (ICU) ਵਿੱਚ ਹਨ। ਦੇਸ਼ ‘ਚ ਮੌਤਾਂ ਦੀ ਗਿਣਤੀ 22 ਹੀ ਹੈ।
Home Page ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ 2 ਨਵੇਂ ਕੇਸ, 1 ਮੈਨੇਜਡ ਆਈਸੋਲੇਸ਼ਨ ਤੇ 1 ਕਮਿਊਨਿਟੀ...