ਆਕਲੈਂਡ, 1 ਅਗਸਤ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ਵਿੱਚ ਕੋਵਿਡ-19 ਦਾ ਅੱਜ ੨ ਨਵੇਂ ਕੇਸ ਸਾਹਮਣੇ ਆਏ ਹਨ ਅਤੇ ਦੋਵੇਂ ਮੈਨੇਜਡ ਆਈਸੋਲੇਸ਼ਨ ਵਿੱਚ ਹਨ। ਦੇਸ਼ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਕੁੱਲ ਗਿਣਤੀ ਹੁਣ 22 ਹੋ ਗਈ ਹੈ। ਇਸ ਦੇ ਨਾਲ ਹੀ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਨਿਊਜ਼ੀਲੈਂਡ ਛੱਡਣ ਵਾਲੇ ਤਿੰਨ ਯਾਤਰੀਆਂ ਨੇ ਵਿਦੇਸ਼ ‘ਚ ਕੋਵਿਡ -19 ਦੇ ਟੈੱਸਟ ਪਾਜ਼ੇਟਿਵ ਦਿੱਤੇ ਹਨ, ਜਿਨ੍ਹਾਂ ਵਿੱਚੋਂ 1 ਦੱਖਣੀ ਕੋਰੀਆ ਅਤੇ 2 ਆਸਟਰੇਲੀਆ ਵਿੱਚ ਹਨ।
ਸਿਹਤ ਮੰਤਰਾਲੇ ਨੇ ਅੱਜ ਇਕ ਬਿਆਨ ਵਿੱਚ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਦੇਸ਼ ਵਿੱਚ ਕੋਵਿਡ -19 ਦੇ ਕੁੱਲ ਮਾਮਲਿਆਂ ਦੀ 1212 ਹੋ ਗਈ ਹੈ। ਦੋਵੇਂ ਨਵੇਂ ਇਕੱਠੇ ਸਫ਼ਰ ਕਰਨ ਵਾਲੀਆਂ ਮਹਿਲਾਵਾਂ ਦੇ ਹਨ, ਉਹ ਦੋਵੇਂ 20 ਸਾਲਾ ਦੀਆਂ ਹਨ ਅਤੇ ਪਾਕਿਸਤਾਨ ਤੋਂ ਦੁਬਈ ਦੇ ਰਸਤੇ 27 ਜੁਲਾਈ ਨੂੰ ਨਿਊਜ਼ੀਲੈਂਡ ਪਹੁੰਚੀਆਂ ਸਨ। ਦੋਵੇਂ ਰੋਟਰੂਆ ਵਿਖੇ ਸੁਦੀਮਾ ਹੋਟਲ ਵਿੱਚ ਮੈਨੇਜਡ ਆਈਸੋਲੇਸ਼ਨ ‘ਚ ਰਹੀਆਂ ਹਨ ਅਤੇ ਹੁਣ ਉਨ੍ਹਾਂ ਨੂੰ ਆਕਲੈਂਡ ਵਿੱਚ ਕੁਆਰੰਟੀਨ ਸਹੂਲਤ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਨਿਊਜ਼ੀਲੈਂਡ ਵਿੱਚ ਕਮਿਊਨਿਟੀ ਟਰਾਂਸਮਿਸ਼ਨ ਦੇ ਆਖ਼ਰੀ ਕੇਸ ਦੇ ਸਬੂਤ ਨੂੰ 92 ਦਿਨ ਹੋ ਗਏ ਹਨ। ਕੋਵਿਡ -19 ਦਾ ਕਮਿਊਨਿਟੀ ‘ਚ ਫੈਲਣ ਦਾ ਕੋਈ ਸਬੂਤ ਨਹੀਂ ਮਿਲਿਆ ਹੈ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਕੁੱਲ ਮਿਲਾ ਕੇ 1562 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹੀ ਹਨ। ਜਿਨ੍ਹਾਂ ਵਿੱਚੋਂ 1,212 ਕੰਨਫ਼ਰਮ ਤੇ 350 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੁਣ ਵਾਲਿਆਂ ਦੀ ਗਿਣਤੀ ਵੱਧ ਕੇ 1518 ਹੋ ਗਈ ਹੈ, ਕਿਉਂਕਿ 4 ਕੇਸ ਰਿਕਵਰ ਹੋਏ ਹਨ। ਦੇਸ਼ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਕੁੱਲ ਗਿਣਤੀ ਹੁਣ 22 ਹੋ ਗਈ ਹੈ ਅਤੇ ਸਾਰੇ ਹੀ ਮੈਨੇਜਡ ਆਈਸੋਲੇਸ਼ਨ ਤੇ ਕੁਆਰੰਟੀਨ ਸਹੂਲਤਾਂ ਵਿੱਚ ਹਨ। ਨਿਊਜ਼ੀਲੈਂਡ ਵਿੱਚ ਕੋਈ ਵੀ ਵਿਅਕਤੀ ਕੋਵਿਡ -19 ਨਾਲ ਹਸਪਤਾਲ ਵਿੱਚ ਦਾਖ਼ਲ ਨਹੀਂ ਹੈ। ਮੌਤਾਂ ਦੀ ਗਿਣਤੀ 22 ਹੀ ਹੈ।
Home Page ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 2 ਨਵੇਂ ਕੇਸ ਆਏ, ਨਿਊਜ਼ੀਲੈਂਡ ਛੱਡਣ ਵਾਲੇ ਤਿੰਨ...