ਆਕਲੈਂਡ, 3 ਅਗਸਤ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ਵਿੱਚ ਕੋਵਿਡ-19 ਦਾ ਅੱਜ 2 ਹੋਰ ਨਵੇਂ ਕੇਸ ਸਾਹਮਣੇ ਆਏ ਹਨ, ਸਿਹਤ ਮੰਤਰਾਲੇ ਨੇ ਦੱਸਿਆ ਕਿ ਪਹਿਲਾ ਕੇਸ ਮੇਲ ਟੀਨਏਜ਼ਰ ਦਾ ਹੈ ਜੋ ਅਮਰੀਕਾ ਤੋਂ 29 ਜੁਲਾਈ ਨੂੰ ਨਿਊਜ਼ੀਲੈਂਡ ਆਇਆ ਸੀ। ਉਹ ਰੁਟੀਨ ਟੈੱਸਟ ਦੇ ਤੀਜੇ ਦਿਨ ਪਾਜ਼ੇਟਿਵ ਆਇਆ। ਉਸ ਨੂੰ ਕੁਆਰੰਟੀਨ ਸਹੂਲਤ ਵਿੱਚ ਤਬਦੀਲ ਕਰ ਦਿੱਤਾ ਹੈ।
ਦੂਜਾ ਕੇਸ 20 ਸਾਲਾਂ ਦੇ ਵਿਅਕਤੀ ਦਾ ਹੈ ਜੋ 22 ਜੁਲਾਈ ਨੂੰ ਸਵਿਟਜ਼ਰਲੈਂਡ ਤੋਂ ਐਮਸਟਰਡਮ ਦੇ ਰਸਤੇ ਸਿਓਲ ਤੋਂ ਹੁੰਦਾ ਨਿਊਜ਼ੀਲੈਂਡ ਪਹੁੰਚਿਆ ਸੀ, ਉਹ ਕ੍ਰਾਈਸਟਚਰਚ ਦੇ ਸੂਦੀਮਾ ਹੋਟਲ ਵਿਖੇ ਰਹਿ ਰਹੀ ਹੈ ਅਤੇ ਕੋਵਿਡ -19 ਲਈ ਉਸ ਦਾ ਪਹਿਲਾ ਰੁਟੀਨ ਟੈੱਸਟ ਤੀਜੇ ਦਿਨ ਨੈਗੇਟਿਵ ਆਇਆ ਸੀ ਜਦੋਂ ਕਿ ਉਹ ਦੂਜੇ ਰੂਟੀਨ ਟੈੱਸਟ ਵਿੱਚ ਪਾਜ਼ੇਟਿਵ ਆਇਆ ਹੈ।
ਇਨ੍ਹਾਂ ਦੋ ਨਵੇਂ ਕੇਸਾਂ ਨਾਲ ਦੇਸ਼ ਵਿੱਚ ਕੋਵਿਡ -19 ਦੇ ਐਕਟਿਵ ਕੇਸਾਂ ਦੀ ਕੁੱਲ ਗਿਣਤੀ ਹੁਣ 27 ਹੋ ਗਈ ਹੈ। ਨਿਊਜ਼ੀਲੈਂਡ ਵਿੱਚ ਕੰਨਫ਼ਰਮ ਕੇਸਾਂ ਦੀ ਗਿਣਤੀ 1217 ਹੋ ਗਈ ਹੈ। ਕੱਲ੍ਹ 1,692 ਟੈੱਸਟ ਕੀਤੇ ਗਏ, ਜਿਨ੍ਹਾਂ ‘ਚ 1,259 ਟੈੱਸਟ ਕਮਿਊਨਿਟੀ ਵਿੱਚੋਂ ਕੀਤੇ ਗਏ ਅਤੇ 433 ਟੈੱਸਟ ਮੈਨੇਜਡ ਆਈਸੋਲੇਸ਼ਨ ਅਤੇ ਕੁਆਰੰਟੀਨ ਵਿੱਚੋਂ ਵੀ ਕੀਤੇ ਗਏ। ਦੇਸ਼ ਭਰ ਵਿੱਚ ਹੁਣ ਤੱਕ ਕੀਤੇ ਕੁੱਲ ਟੈੱਸਟਾਂ ਦੀ ਗਿਣਤੀ 472,161 ਹੋ ਗਈ ਹੈ। ਵਰਲਡ ਹੈਲਥ ਆਰਗਨਾਈਜ਼ੇਸ਼ਨ (WHO) ਨੂੰ ਰਿਪੋਰਟ ਕੀਤੇ ਗਏ ਕੁੱਲ ਕੰਨਫ਼ਰਮ ਕੇਸਾਂ ਦੀ ਗਿਣਤੀ 1217 ਦੱਸੀ ਗਈ ਹੈ। ਨਿਊਜ਼ੀਲੈਂਡ ਵਿੱਚ ਕਮਿਊਨਿਟੀ ਟਰਾਂਸਮਿਸ਼ਨ ਦੇ ਆਖ਼ਰੀ ਕੇਸ ਦੇ ਸਬੂਤ ਨੂੰ 93 ਦਿਨ ਹੋ ਗਏ ਹਨ। ਕੋਵਿਡ -19 ਦਾ ਕਮਿਊਨਿਟੀ ‘ਚ ਫੈਲਣ ਦਾ ਕੋਈ ਸਬੂਤ ਨਹੀਂ ਮਿਲਿਆ ਹੈ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਕੁੱਲ ਮਿਲਾ ਕੇ 1567 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹੀ ਹਨ। ਜਿਨ੍ਹਾਂ ਵਿੱਚੋਂ 1,217 ਕੰਨਫ਼ਰਮ ਤੇ 350 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੁਣ ਵਾਲਿਆਂ ਦੀ ਗਿਣਤੀ ਵੱਧ ਕੇ 1518 ਹੋ ਗਈ ਹੈ। ਦੇਸ਼ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਕੁੱਲ ਗਿਣਤੀ ਹੁਣ 27 ਹੋ ਗਈ ਹੈ ਅਤੇ ਸਾਰੇ ਹੀ ਮੈਨੇਜਡ ਆਈਸੋਲੇਸ਼ਨ ਤੇ ਕੁਆਰੰਟੀਨ ਸਹੂਲਤਾਂ ਵਿੱਚ ਹਨ। ਨਿਊਜ਼ੀਲੈਂਡ ਵਿੱਚ ਕੋਈ ਵੀ ਵਿਅਕਤੀ ਕੋਵਿਡ -19 ਨਾਲ ਹਸਪਤਾਲ ਵਿੱਚ ਦਾਖ਼ਲ ਨਹੀਂ ਹੈ। ਮੌਤਾਂ ਦੀ ਗਿਣਤੀ 22 ਹੀ ਹੈ।
Home Page ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 2 ਹੋਰ ਨਵੇਂ ਕੇਸ ਸਾਹਮਣੇ ਆਏ