ਆਕਲੈਂਡ, 4 ਅਗਸਤ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ਵਿੱਚ ਕੋਵਿਡ-19 ਦਾ ਅੱਜ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ ਹੈ। ਡਾਇਰੈਕਟਰ ਜਨਰਲ ਆਫ਼ ਹੈਲਥ ਡਾ. ਐਸ਼ਲੇ ਬਲੂਮਫੀਲਡ ਨੇ ਅੱਪਡੇਟ ਕਰਦੇ ਹੋਏ ਦੱਸਿਆ ਕਿ 5 ਕੇਸ ਰਿਕਵਰ ਹੋਏ ਹਨ, ਜਿਸ ਨਾਲ ਕੋਵਿਡ -19 ਦੇ ਐਕਟਿਵ ਕੇਸਾਂ ਦੀ ਹੁਣ ਕੁੱਲ ਗਿਣਤੀ 22 ਉੱਤੇ ਪਹੁੰਚ ਗਈ ਹੈ। ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਕਿਹਾ ਕਿ ਜਿਸ ਕਿਸੇ ਨੂੰ ਕੋਵਿਡ-19 ਦੇ ਲੱਛਣ ਹਨ ਉਹ ਆਪਣਾ ਟੈੱਸਟ ਕਰਵਾਉਣ। ਉਨ੍ਹਾਂ ਇਹ ਸਾਫ਼ ਕੀਤਾ ਕਿ ਇਹ ਟੈੱਸਟ ਮੁਫ਼ਤ ਹੈ। ਉਨ੍ਹਾਂ ਕਿਹਾ ਕਿ ਨਿਊਜ਼ੀਲੈਂਡ ਵਿੱਚ ਕੰਨਫ਼ਰਮ ਕੇਸਾਂ ਦੀ ਗਿਣਤੀ 1217 ਹੋ ਗਈ ਹੈ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਕੁੱਲ ਮਿਲਾ ਕੇ 1567 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹੀ ਹਨ। ਜਿਨ੍ਹਾਂ ਵਿੱਚੋਂ 1,217 ਕੰਨਫ਼ਰਮ ਤੇ 350 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 1523 ਹੋ ਗਈ ਹੈ, ਕਿਉਂਕਿ ਕੱਲ੍ਹ 5 ਕੇਸ ਰਿਕਵਰ ਹੋਏ ਹਨ। ਜਿਸ ਨਾਲ ਦੇਸ਼ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਕੁੱਲ ਗਿਣਤੀ ਹੁਣ 22 ਹੋ ਗਈ ਹੈ ਅਤੇ ਸਾਰੇ ਹੀ ਮੈਨੇਜਡ ਆਈਸੋਲੇਸ਼ਨ ਤੇ ਕੁਆਰੰਟੀਨ ਸਹੂਲਤਾਂ ਵਿੱਚ ਹਨ। ਨਿਊਜ਼ੀਲੈਂਡ ਵਿੱਚ ਕੋਈ ਵੀ ਵਿਅਕਤੀ ਕੋਵਿਡ -19 ਨਾਲ ਹਸਪਤਾਲ ਵਿੱਚ ਦਾਖ਼ਲ ਨਹੀਂ ਹੈ। ਮੌਤਾਂ ਦੀ ਗਿਣਤੀ 22 ਹੀ ਹੈ।
Home Page ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ ਕੋਈ ਕੇਸ ਸਾਹਮਣੇ ਨਹੀਂ ਆਇਆ