ਵੈਲਿੰਗਟਨ, 10 ਸਤੰਬਰ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦੇ ਅੱਜ 4 ਹੋਰ ਨਵੇਂ ਕੇਸ ਸਾਹਮਣੇ ਆਏ ਹਨ। ਸਿਹਤ ਮੰਤਰੀ ਕ੍ਰਿਸ ਹਿਪਕਿਨਸ ਨੇ ਦੱਸਿਆ ਕਿ 4 ਵਿੱਚੋਂ 2 ਕੇਸ ਆਕਲੈਂਡ ਅਗਸਤ ਕਲੱਸਟਰ ਵਿੱਚੋਂ ਹਨ ਅਤੇ 2 ਕੇਸ ਵਿਦੇਸ਼ ਤੋਂ ਨਿਊਜ਼ੀਲੈਂਡ ਵਾਪਸ ਪਰਤਿਆਂ ਦੇ ਹਨ।
ਵਿਦੇਸ਼ ਤੋਂ ਪਰਤੇ ਦੋਵੇਂ ਕੇਸ 27 ਅਗਸਤ ਨੂੰ ਭਾਰਤ ਤੋਂ ਉਡਾਣ ਰਾਹੀ ਨਿਊਜ਼ੀਲੈਂਡ ਪਹੁੰਚੇ ਸਨ ਅਤੇ ਇਨ੍ਹਾਂ ਵਿੱਚ ਇੱਕ 30 ਸਾਲਾਂ ਦਾ ਪੁਰਸ਼ ਅਤੇ ਦੂਜਾ 50 ਸਾਲਾਂ ਦੀ ਔਰਤ ਦਾ ਕੇਸ ਹੈ। ਇਹ ਦੋਵੇਂ ਕ੍ਰਾਈਸਟਚਰਚ ਵਿਖੇ ਮੈਨੇਜਡ ਆਈਸੋਲੇਸ਼ਨ ਵਿੱਚ ਹਨ ਅਤੇ ਆਪਣੇ 12ਵੇਂ ਦਿਨ ਦੇ ਟੈੱਸਟ ਵਿੱਚ ਪਾਜ਼ੇਟਿਵ ਆਏ ਹਨ। ਇਹ ਹੁਣ ਕੁਆਰੰਟੀਨ ਸਹੂਲਤ ਵਿੱਚ ਹਨ।
ਦੇਸ਼ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 120 ਹੋ ਗਈ ਹੈ। ਜਿਨ੍ਹਾਂ ਵਿੱਚ 81 ਕੇਸ ਕਮਿਊਨਿਟੀ ਦੇ ਹਨ, ਜਦੋਂ ਕਿ 39 ਕੇਸ ਵਿਦੇਸ਼ਾਂ ਤੋਂ ਵਾਪਸ ਪਰਤਿਆਂ ਦੇ ਹਨ। ਦੇਸ਼ ਵਿੱਚ ਅੱਜ ਕੋਵਿਡ -19 ਤੋਂ 9 ਵਿਅਕਤੀ ਰਿਕਵਰ ਹੋਏ ਹਨ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 1792 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,441 ਕੰਨਫ਼ਰਮ ਤੇ 351 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1648 ਹੈ, ਦੇਸ਼ ਵਿੱਚ ਕੋਵਿਡ -19 ਤੋਂ 9 ਹੋਰ ਵਿਅਕਤੀ ਰਿਕਵਰ ਹੋਏ ਹਨ। ਦੇਸ਼ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ‘ਚ ਕੰਨਫ਼ਰਮ ਤੇ ਪ੍ਰੋਵੈਬਲੀ ਕੇਸਾਂ ਦੀ ਕੁੱਲ ਗਿਣਤੀ ਹੁਣ 120 ਹੋ ਗਈ ਹੈ। ਨਿਊਜ਼ੀਲੈਂਡ ਵਿੱਚ 3 ਵਿਅਕਤੀ ਕੋਵਿਡ -19 ਨਾਲ ਹਸਪਤਾਲ ਵਿੱਚ ਹਨ, ਜਿਨ੍ਹਾਂ ਵਿੱਚੋਂ 2 ਗੰਭੀਰ ਦੇਖਭਾਲ (ICU) ਵਿੱਚ ਹਨ। ਦੇਸ਼ ‘ਚ ਮੌਤਾਂ ਦੀ ਗਿਣਤੀ 24 ਹੋ ਗਈ ਹੈ।
Home Page ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ 4 ਹੋਰ ਨਵੇਂ ਕੇਸ, 2 ਕਮਿਊਨਿਟੀ ਤੇ 2 ਮੈਨੇਜਡ...