ਵੈਲਿੰਗਟਨ, 11 ਜਨਵਰੀ (ਕੂਕ ਪੰਜਾਬੀ ਸਮਾਚਾਰ) – ਕੋਵਿਡ -19 ਦਾ ਨਿਊਜ਼ੀਲੈਂਡ ‘ਚ ਅੱਜ 4 ਨਵੇਂ ਕੇਸ ਸਾਹਮਣੇ ਆਏ ਹਨ। ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਇਹ ਸਾਰੇ ਕੇਸ ਵਿਦੇਸ਼ ਤੋਂ ਵਾਪਸ ਆਇਆਂ ਦੇ ਹਨ ਅਤੇ ਚਾਰੋ ਕੇਸ ਮੈਨੇਜਡ ਆਈਸੋਲੇਸ਼ਨ ਵਿੱਚੋਂ ਆਏ ਹਨ। ਸਿਹਤ ਮੰਤਰਾਲੇ ਨੇ ਕਿਹਾ ਕਮਿਊਨਿਟੀ ਵਿੱਚੋਂ ਕੋਈ ਕੇਸ ਨਹੀਂ ਆਇਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਸੋਮਵਾਰ ਦੇ 4 ਕੇਸਾਂ ਵਿੱਚੋਂ 3 ਕੇਸ ਇੰਟਰਨੈਸ਼ਨਲ ਮੈਰੀਨਸ ਗਰੁੱਪ ਦਾ ਹਿੱਸਾ ਹਨ, ਜਿਨ੍ਹਾਂ ਨੇ ਕ੍ਰਾਈਸਟਚਰਚ ਵਿਖੇ ਕੁਆਰੰਟੀਨ ਦੌਰਾਨ ਵਾਇਰਸ ਲਈ ਪਾਜ਼ੇਟਿਵ ਟੈੱਸਟ ਦਿੱਤਾ ਸੀ। ਇਸ ਸਮੂਹ ਵਿੱਚ ਕੁੱਲ 14 ਪਾਜ਼ੇਟਿਵ ਮਾਮਲਿਆਂ ਦੀ ਪਛਾਣ ਕੀਤੀ ਗਈ ਸੀ। ਜਿਨ੍ਹਾਂ ਵਿੱਚੋਂ 8 ਨੂੰ ਹਿਸਟੋਰੀਕਲ ਮੰਨਿਆ ਗਿਆ, 3 ਨਵੇਂ ਐਕਟਿਵ ਮਾਮਲੇ ਸਨ ਅਤੇ ਮੰਤਰਾਲੇ ਨੇ ਕਿਹਾ ਕਿ ਸੋਮਵਾਰ ਨੂੰ ਰਿਪੋਰਟ ਕੀਤੇ ਗਏ 3 ਨਵੇਂ ਮਾਮਲਿਆਂ ਦੀ ਅਗਲੀ ਜਾਂਚ ਇਹ ਨਿਰਧਾਰਿਤ ਕਰ ਸਕਦੀ ਹੈ ਕਿ ਕੀ ਇਹ ਹਿਸਟੋਰੀਕਲ ਕੇਸ ਸਨ।
ਮੈਰੀਨਸ ਵਿੱਚੋਂ ਇੱਕ 6 ਜਨਵਰੀ ਨੂੰ ਸਿੰਗਾਪੁਰ ਦੇ ਰਸਤੇ ਰੂਸ ਤੋਂ ਆਇਆ ਸੀ, ਜੋ ਆਪਣੀ ਠਹਿਰਾਓ ਦੇ ਤੀਜੇ ਦਿਨ ਦੇ ਟੈੱਸਟ ਵਿੱਚ ਪਾਜ਼ੇਟਿਵ ਆਇਆ। ਜਦੋਂ ਕਿ ਇਕ ਹੋਰ ਮੈਰੀਨਰਸ, ਜੋ ਸਿੰਗਾਪੁਰ ਦੇ ਰਾਹੀ ਨਿਊਜ਼ੀਲੈਂਡ ਪਹੁੰਚਿਆ। ਉਸ ਨੇ ਰੁਟੀਨ ਟੈੱਸਟ ਦੌਰਾਨ ਵਾਇਰਸ ਲਈ ਪਾਜ਼ੇਟਿਵ ਨਤੀਜਾ ਦਿੱਤਾ।
ਤੀਸਰਾ ਮੈਰੀਨਰ ਸੰਯੁਕਤ ਅਰਬ ਅਮੀਰਾਤ ਦੇ ਰਸਤੇ ਰਾਹੀ ਰੂਸ ਤੋਂ ਆਇਆ ਸੀ ਅਤੇ ਤਿੰਨ ਦਿਨ ਦੇ ਆਸ ਪਾਸ ਰੁਟੀਨ ਟੈੱਸਟ ਦੌਰਾਨ ਪਾਜ਼ੇਟਿਵ ਆਇਆ। ਸੋਮਵਾਰ ਦਾ ਚੌਥਾ ਅਤੇ ਆਖ਼ਰੀ ਕੇਸ 9 ਜਨਵਰੀ ਨੂੰ ਸੰਯੁਕਤ ਅਰਬ ਅਮੀਰਾਤ ਦੇ ਰਸਤੇ ਰਾਹੀ ਯੂ ਕੇ ਤੋਂ ਆਇਆ ਸੀ। ਉਸ ਨੇ ਦਿਨ ਦੇ ਆਲੇ-ਦੁਆਲੇ ਦੇ ਨਿਯਮਿਤ ਟੈਸਟਿੰਗ ਦੌਰਾਨ ਪਾਜ਼ੇਟਿਵ ਆਇਆ। ਉਸ ਨੂੰ ਆਕਲੈਂਡ ਦੀ ਕੁਆਰੰਟੀਨ ਸੁਵਿਧਾ, ਜੈੱਟ ਪਾਰਕ ਵਿੱਚ ਤਬਦੀਲ ਕਰ ਦਿੱਤਾ ਗਿਆ।
ਸਿਹਤ ਮੰਤਰਾਲੇ ਨੇ ਕਿਹਾ ਕਿ ਨਿਊਜ਼ੀਲੈਂਡ ਵਿੱਚ ਨਵੇਂ ਐਕਟਿਵ ਕੇਸਾਂ ਦੀ ਗਿਣਤੀ 77 ਹੋ ਗਈ ਹੈ। ਜਦੋਂ ਕਿ ਦੇਸ਼ ਵਿੱਚ ਕੁੱਲ ਕੇਸਾਂ ਦੀ ਗਿਣਤੀ 1866 ਹੈ। ਦੇਸ਼ ਦੀਆਂ ਲੈਬਾਰਟਰੀਆਂ ਵਿੱਚ ਕੋਵਿਡ -19 ਦੇ ਹੁਣ ਤੱਕ ਪੂਰੇ ਹੋਏ ਟੈੱਸਟਾਂ ਦੀ ਗਿਣਤੀ 1,441,163 ਹੋ ਗਈ ਹੈ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2,223 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ, ਜਿਨ੍ਹਾਂ ਵਿੱਚੋਂ 1,866 ਕੰਨਫ਼ਰਮ ਤੇ 357 ਪ੍ਰੋਵੈਬਲੀ ਕੇਸ ਹੀ ਹਨ। ਬਾਡਰ ਤੋਂ ਆਏ ਨਵੇਂ ਕੇਸਾਂ ਦੀ ਗਿਣਤੀ 413 ਹੋ ਗਈ ਹੈ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 2120 ਹੈ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੀ ਹੈ।
Home Page ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ 4 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ਵਿੱਚੋਂ ਆਏ