ਵੈਲਿੰਗਟਨ, 11 ਅਗਸਤ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਅੱਜ ਕੋਵਿਡ-19 ਦਾ 1 ਨਵਾਂ ਕੇਸ ਸਾਹਮਣੇ ਆਇਆ ਹੈ। ਇਹ ਇੱਕ 20 ਸਾਲਾ ਵਿਅਕਤੀ ਦਾ ਕੇਸ ਹੈ ਜੋ 30 ਜੁਲਾਈ ਨੂੰ ਮੈਲਬਾਰਨ ਤੋਂ ਆਇਆ ਸੀ ਤੇ ਮੈਨੇਜਡ ਆਈਸੋਲੇਸ਼ਨ ਵਿੱਚ ਰਹਿ ਰਿਹਾ ਸੀ। ਸਿਹਤ ਦੇ ਡਾਇਰੈਕਟਰ ਜਨਰਲ ਐਸ਼ਲੇ ਬਲੂਮਫੀਲਡ ਨੇ ਕਿਹਾ ਕਿ ਇਹ ਵਿਅਕਤੀ 3ਜੇ ਦਿਨ ਦੇ ਟੈੱਸਟ ਵਿੱਚ ਨੈਗੇਟਿਵ ਆਇਆ ਸੀ ਜਦੋਂ ਕਿ 12ਵੇਂ ਦਿਨ ਦੇ ਟੈੱਸਟ ਵਿੱਚ ਪਾਜ਼ੇਟਿਵ ਆਇਆ ਹੈ। ਉਸ ਨੂੰ ਆਕਲੈਂਡ ਦੀ ਕੁਆਰੰਟੀਨ ਸਹੂਲਤ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਡਾਇਰੈਕਟਰ ਜਨਰਲ ਐਸ਼ਲੇ ਬਲੂਮਫੀਲਡ ਨੇ ਅੱਪਡੇਟ ਕਰਦੇ ਹੋਏ ਦੱਸਿਆ ਕਿ ਕੋਵਿਡ -19 ਦੇ ਐਕਟਿਵ ਕੇਸਾਂ ਦੀ ਹੁਣ ਕੁੱਲ ਗਿਣਤੀ 22 ਉੱਤੇ ਪਹੁੰਚ ਗਈ ਹੈ। ਜਦੋਂ ਦੇਸ਼ ਵਿੱਚ ਕੰਨਫ਼ਰਮ ਕੇਸਾਂ ਦੀ ਗਿਣਤੀ 1220 ਹੀ ਹੈ। ਨਿਊਜ਼ੀਲੈਂਡ ਵਿੱਚ ਕਮਿਊਨਿਟੀ ਟਰਾਂਸਮਿਸ਼ਨ ਦੇ ਆਖ਼ਰੀ ਕੇਸ ਦੇ ਸਬੂਤ ਨੂੰ 102 ਦਿਨ ਹੋ ਗਏ ਹਨ। ਕੋਵਿਡ -19 ਦਾ ਕਮਿਊਨਿਟੀ ‘ਚ ਫੈਲਣ ਦਾ ਕੋਈ ਸਬੂਤ ਨਹੀਂ ਮਿਲਿਆ ਹੈ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਕੁੱਲ ਮਿਲਾ ਕੇ 1570 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹੀ ਹਨ। ਜਿਨ੍ਹਾਂ ਵਿੱਚੋਂ 1,220 ਕੰਨਫ਼ਰਮ ਤੇ 350 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 1526 ਹੀ ਹੈ। ਦੇਸ਼ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਕੁੱਲ ਗਿਣਤੀ ਹੁਣ 22 ਹੈ ਅਤੇ ਸਾਰੇ ਹੀ ਮੈਨੇਜਡ ਆਈਸੋਲੇਸ਼ਨ ਤੇ ਕੁਆਰੰਟੀਨ ਸਹੂਲਤਾਂ ਵਿੱਚ ਹਨ। ਨਿਊਜ਼ੀਲੈਂਡ ਵਿੱਚ ਕੋਈ ਵੀ ਵਿਅਕਤੀ ਕੋਵਿਡ -19 ਨਾਲ ਹਸਪਤਾਲ ਵਿੱਚ ਦਾਖ਼ਲ ਨਹੀਂ ਹੈ। ਮੌਤਾਂ ਦੀ ਗਿਣਤੀ 22 ਹੀ ਹੈ।
Home Page ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 1 ਨਵਾਂ ਕੇਸ ਆਇਆ