ਵੈਲਿੰਗਟਨ, 17 ਅਗਸਤ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ 9 ਹੋਰ ਨਵੇਂ ਕੇਸ ਸਾਹਮਣੇ ਆਏ ਹਨ, ਇਹ ਸਾਰੇ ਨਵੇਂ ਕੇਸ ਆਕਲੈਂਡ ਕਮਿਊਨਿਟੀ ਕਲੱਸਟਰ ਨਾਲ ਸੰਬੰਧਿਤ ਹਨ। ਆਕਲੈਂਡ ਅਲਰਟ ਲੈਵਲ 3 ਉੱਤੇ ਹੀ ਹੈ ਅਤੇ ਦੇਸ਼ ਦੇ ਬਾਕੀ ਹਿੱਸੇ ਅਲਰਟ ਲੈਵਲ 2 ‘ਤੇ ਹਨ ਅਤੇ ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਦੇਸ਼ ਵਿੱਚ 19 ਸਤੰਬਰ ਨੂੰ ਹੋਣ ਵਾਲੀਆਂ ਆਮ ਚੋਣਾਂ ੪ ਹਫ਼ਤੇ ਅੱਗੇ ਵਧਾ ਕੇ 17 ਅਕਤੂਬਰ ਨੂੰ ਕਰਵਾਉਣ ਦਾ ਐਲਾਨ ਕੀਤਾ।
ਡਾਇਰੈਕਟਰ ਜਨਰਲ ਆਫ਼ ਹੈਲਥ ਡਾ. ਐਸ਼ਲੇ ਬਲੂਮਫੀਲਡ ਨੇ ਕਿਹਾ ਕਿ 4 ਕੇਸ ਅਜੇ ਵੀ ਜਾਂਚ ਅਧੀਨ ਹਨ, ਜਿਨ੍ਹਾਂ ਵਿੱਚ ਅੱਜ ਐਲਾਨ ਕੀਤੇ ਗਏ 2 ਨਵੇਂ ਕੇਸ ਵੀ ਸ਼ਾਮਿਲ ਹਨ, ਮੰਨਿਆ ਜਾਂਦਾ ਹੈ ਕਿ ਇਹ ਸਾਰੇ ਕਲੱਸਟਰ ਨਾਲ ਜੁੜੇ ਹੋਏ ਹਨ। ਹੁਣ 65 ਕੇਸ ਕਲੱਸਟਰ ਨਾਲ ਸੰਬੰਧਿਤ ਹਨ, ਜਿਨ੍ਹਾਂ ਵਿੱਚ 36 ਪਾਜ਼ੇਟਿਵ ਕੇਸ ਹਨ, ਇਨ੍ਹਾਂ ਨੂੰ ਕੁਆਰੰਟੀਨ ਵਿੱਚ ਮੂਵਡ ਕੀਤਾ ਗਿਆ ਹੈ।
ਡਾ. ਬਲੂਮਫੀਲਡ ਨੇ ਕਿਹਾ ਕਿ 5 ਲੋਕ ਹਸਪਤਾਲ ਵਿੱਚ ਹਨ, ਜਿਨ੍ਹਾਂ ਵਿੱਚੋਂ 3 ਮਿਡਲਮੋਰ ਅਤੇ 2 ਆਕਲੈਂਡ ਸਿਟੀ ਹਸਪਤਾਲ ਵਿੱਚ ਹਨ। ਉਨ੍ਹਾਂ ਕਿਹਾ ਦੇਸ਼ ਵਿੱਚ ਕੁੱਲ 78 ਕੇਸ ਐਕਟਿਵ ਹਨ, ਜਿਨ੍ਹਾਂ ਵਿੱਚੋਂ 58 ਕੇਸਾਂ ਦਾ ਸੰਬੰਧ ਆਕਲੈਂਡ ਕਲੱਸਟਰ ਨਾਲ ਹੈ ਅਤੇ 20 ਕੇਸਾਂ ਦਾ ਸਿੱਧਾ ਸੰਬੰਧ ਵਿਦੇਸ਼ ਯਾਤਰਾ ਤੋਂ ਵਾਪਸ ਆਇਆਂ ਨਾਲ ਹੈ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਕੁੱਲ ਮਿਲਾ ਕੇ 1631 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹੀ ਹਨ। ਜਿਨ੍ਹਾਂ ਵਿੱਚੋਂ 1,280 ਕੰਨਫ਼ਰਮ ਤੇ 351 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 1531 ਹੀ ਹੈ। ਦੇਸ਼ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਕੁੱਲ ਗਿਣਤੀ ਹੁਣ 78 ਹੋ ਗਈ ਹੈ, ਜਿਨ੍ਹਾਂ ਵਿੱਚੋਂ 58 ਕੇਸਾਂ ਦਾ ਸੰਬੰਧ ਆਕਲੈਂਡ ਕਲੱਸਟਰ ਨਾਲ ਹੈ ਅਤੇ 20 ਕੇਸਾਂ ਦਾ ਸਿੱਧਾ ਸੰਬੰਧ ਵਿਦੇਸ਼ ਯਾਤਰਾ ਤੋਂ ਵਾਪਸ ਆਇਆਂ ਨਾਲ ਹੈ। ਨਿਊਜ਼ੀਲੈਂਡ ਵਿੱਚ 5 ਵਿਅਕਤੀ ਕੋਵਿਡ -19 ਨਾਲ ਹਸਪਤਾਲ ਵਿੱਚ ਹਨ। ਮੌਤਾਂ ਦੀ ਗਿਣਤੀ 22 ਹੀ ਹੈ।
Home Page ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਕਮਿਊਨਿਟੀ ‘ਚੋਂ 9 ਹੋਰ ਨਵੇਂ ਕੇਸ ਆਏ