ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ 5 ਹੋਰ ਨਵੇਂ ਕੇਸ, 4 ਕਮਿਊਨਿਟੀ ਤੇ 1 ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ

ਵੈਲਿੰਗਟਨ, 6 ਸਤੰਬਰ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦੇ ਅੱਜ 5 ਹੋਰ ਨਵੇਂ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 1 ਕੇਸ ਮੈਨੇਜਡ ਆਈਸੋਲੇਸ਼ਨ ਵਿੱਚੋਂ ਹੈ ਅਤੇ 4 ਕੇਸ ਕਮਿਊਨਿਟੀ ਕਲੱਸਟਰ ਨਾਲ ਸੰਬੰਧਿਤ ਹਨ ਅਤੇ ਅੱਜ ਰਾਤ, ਇਹ ਯਕੀਨੀ ਬਣਾਉਣ ਲਈ ਇੱਕ ਨਵਾਂ ਕਾਨੂੰਨ ਲਾਗੂ ਹੋ ਰਿਹਾ ਹੈ ਕਿ ਸਰਹੱਦ ਦਾ ਸਾਹਮਣਾ ਕਰ ਰਹੇ ਕਾਮਿਆਂ ਦੀ ਨਿਯਮਤ ਤੌਰ ‘ਤੇ ਪਰਖ ਕੀਤੀ ਜਾਵੇ, ਜੇ ਉਹ ਹਫ਼ਤਾਵਾਰੀ ਜਾਂ ਪੰਦ੍ਹਰਵਾੜੇ ਟੈੱਸਟ ਤੋਂ ਬਿਨਾਂ ਕੋਈ ਜ਼ਰੂਰੀ ਵਜ੍ਹਾ ਤੋਂ ਇਨਕਾਰ ਕਰਦੇ ਹਨ ਤਾਂ ਉਨ੍ਹਾਂ ਨੂੰ $ 1000 ਦਾ ਜੁਰਮਾਨਾ ਕੀਤਾ ਜਾ ਸਕਦਾ ਹੈ।
ਸਿਹਤ ਮੰਤਰੀ ਕ੍ਰਿਸ ਹਿਪਕਿਨਸ ਨੇ ਦੱਸਿਆ ਕਿ ਕਮਿਊਨਿਟੀ ਦੇ 4 ਕੇਸ ਮਾਊਂਟ ਰੋਸਕਿਲ ਚਰਚ ਨਾਲ ਜੁੜੇ ਹੋਏ ਹਨ। ਜਦੋਂ ਕਿ ਇੱਕ ਕੇਸ ਵਿਦੇਸ਼ ਤੋਂ ਪਰਤੇ ਦਾ ਹੈ ਜੋ 20 ਸਾਲਾ ਪੁਰਸ਼ ਹੈ ਅਤੇ 23 ਅਗਸਤ ਨੂੰ ਭਾਰਤ ਤੋਂ ਨਿਊਜ਼ੀਲੈਂਡ ਆਇਆ ਸੀ ਤੇ ਆਕਲੈਂਡ ਦੀ ਮੈਨੇਜਡ ਆਈਸੋਲੇਸ਼ਨ ਸਹੂਲਤ ਵਿੱਚ ਰਹਿ ਰਿਹਾ ਸੀ ਤੇ ਆਪਣੇ 12ਵੇਂ ਦਿਨ ਦੇ ਟੈੱਸਟ ਵਿੱਚ ਪਾਜ਼ੇਟਿਵ ਆਇਆ ਹੈ। ਹੁਣ ਉਹ ਕੁਆਰੰਟੀਨ ਸਹੂਲਤ ਵਿੱਚ ਹੈ।
ਦੇਸ਼ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 116 ਹੋ ਗਈ ਹੈ। ਜਿਨ੍ਹਾਂ ਵਿੱਚ 77 ਕੇਸ ਕਮਿਊਨਿਟੀ ਦੇ ਹਨ, ਜਦੋਂ ਕਿ 39 ਕੇਸ ਵਿਦੇਸ਼ਾਂ ਤੋਂ ਵਾਪਸ ਪਰਤਿਆਂ ਦੇ ਹਨ। ਦੇਸ਼ ਵਿੱਚ ਅੱਜ ਕੋਵਿਡ -19 ਤੋਂ 1 ਵਿਅਕਤੀ ਰਿਕਵਰ ਹੋਏ ਹਨ। ਕੱਲ੍ਹ ਲੈਬ ਵੱਲੋਂ 7,178 ਟੈੱਸਟ ਕੀਤੇ ਗਏ, ਜਿਸ ਨਾਲ ਦੇਸ਼ ਵਿੱਚ ਹੁਣ ਤੱਕ ਕੁੱਲ 814,638 ਟੈੱਸਟ ਪੂਰੇ ਹੋ ਗਏ ਹਨ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 1772 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,421 ਕੰਨਫ਼ਰਮ ਤੇ 351 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1632 ਹੈ, ਦੇਸ਼ ਵਿੱਚ ਕੋਵਿਡ -19 ਤੋਂ 1 ਹੋਰ ਵਿਅਕਤੀ ਰਿਕਵਰ ਹੋਏ ਹਨ। ਦੇਸ਼ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ‘ਚ ਕੰਨਫ਼ਰਮ ਤੇ ਪ੍ਰੋਵੈਬਲੀ ਕੇਸਾਂ ਦੀ ਕੁੱਲ ਗਿਣਤੀ ਹੁਣ 116 ਹੋ ਗਈ ਹੈ। ਨਿਊਜ਼ੀਲੈਂਡ ਵਿੱਚ 4 ਵਿਅਕਤੀ ਕੋਵਿਡ -19 ਨਾਲ ਹਸਪਤਾਲ ਵਿੱਚ ਹਨ, ਜਿਨ੍ਹਾਂ ਵਿੱਚੋਂ 1 ਗੰਭੀਰ ਦੇਖਭਾਲ (ICU) ਵਿੱਚ ਹਨ। ਦੇਸ਼ ‘ਚ ਮੌਤਾਂ ਦੀ ਗਿਣਤੀ 24 ਹੋ ਗਈ ਹੈ।