ਵੈਲਿੰਗਟਨ, 18 ਸਤੰਬਰ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦਾ ਅੱਜ ਕੋਈ ਨਵਾਂ ਕੇਸ ਸਾਹਮਣੇ ਸਾਹਮਣੇ ਨਹੀਂ ਆਇਆ ਹੈ ਅਤੇ ਕਮਿਊਨਿਟੀ ‘ਚੋਂ ਵੀ ਕੋਈ ਨਵਾਂ ਕੇਸ ਨਾ ਆਉਣ ਦਾ ਇਹ ਲਗਾਤਾਰ ਚੌਥਾ ਦਿਨ ਹੈ। ਆਕਲੈਂਡ ਕਲੱਸਟਰ ਨਾਲ ਜੁੜੇ 54 ਲੋਕ ਮੈਨੇਜਡ ਆਈਸੋਲੇਸ਼ਨ ਵਿੱਚ ਰਹਿ ਰਹੇ ਹਨ। ਇਨ੍ਹਾਂ ਲੋਕਾਂ ਵਿਚੋਂ ਵਾਇਰਸ ਅਤੇ ਘਰੇਲੂ ਸੰਪਰਕ ਨਾਲ 22 ਜਣਿਆਂ ਦਾ ਟੈੱਸਟ ਪਾਜ਼ੇਟਿਵ ਆਇਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਅੱਜ ਕੋਈ ਨਵਾਂ ਕੇਸ ਨਹੀਂ ਆਇਆ ਪਰ ਹੁਣ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 70 ਹੋ ਗਈ ਹੈ, ਕਿਉਂਕਿ ਕੋਵਿਡ -19 ਤੋਂ 7 ਵਿਅਕਤੀ ਠੀਕ ਵੀ ਹੋਏ ਹਨ। ਇਨ੍ਹਾਂ 70 ਕੇਸਾਂ ਵਿੱਚ 37 ਕੇਸ ਕਮਿਊਨਿਟੀ ਅਤੇ 33 ਕੇਸ ਵਿਦੇਸ਼ ਤੋਂ ਪਰਤਿਆਂ ਦੇ ਹਨ। ਕੱਲ੍ਹ ਲੈਬ ਵੱਲੋਂ ਲਗਭਗ 7,360 ਤੋਂ ਵੱਧ ਟੈੱਸਟ ਕੀਤੇ ਗਏ, ਜਿਸ ਨਾਲ ਦੇਸ਼ ਵਿੱਚ ਹੁਣ ਤੱਕ ਕੁੱਲ 897,077 ਟੈੱਸਟ ਪੂਰੇ ਹੋ ਗਏ ਹਨ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 1809 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,458 ਕੰਨਫ਼ਰਮ ਤੇ 351 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1714 ਹੈ, ਦੇਸ਼ ਵਿੱਚ ਕੋਵਿਡ -19 ਤੋਂ 7 ਹੋਰ ਵਿਅਕਤੀ ਰਿਕਵਰ ਹੋਏ ਹਨ। ਦੇਸ਼ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ‘ਚ ਕੰਨਫ਼ਰਮ ਤੇ ਪ੍ਰੋਵੈਬਲੀ ਕੇਸਾਂ ਦੀ ਕੁੱਲ ਗਿਣਤੀ ਹੁਣ 70 ਹੋ ਗਈ ਹੈ। ਨਿਊਜ਼ੀਲੈਂਡ ਵਿੱਚ 4 ਵਿਅਕਤੀ ਕੋਵਿਡ -19 ਨਾਲ ਹਸਪਤਾਲ ਵਿੱਚ ਹਨ, ਜਿਨ੍ਹਾਂ ਵਿੱਚੋਂ 1 ਗੰਭੀਰ ਦੇਖਭਾਲ (ICU) ਵਿੱਚ ਹਨ। ਦੇਸ਼ ‘ਚ ਕੋਵਿਡ ਨਾਲ ਇੱਕ ਹੋਰ ਮੌਤ ਹੋਣ ਤੋਂ ਬਾਅਦ ਮੌਤਾਂ ਦੀ ਗਿਣਤੀ ਵੱਧ ਕੇ 25 ਹੋ ਗਈ ਹੈ।
Home Page ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ ਕੋਈ ਨਵਾਂ ਕੇਸ ਨਹੀਂ, ਕਮਿਊਨਿਟੀ ‘ਚੋਂ ਕੋਈ ਕੇਸ...