ਵੈਲਿੰਗਟਨ, 21 ਸਤੰਬਰ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦਾ ਅੱਜ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ ਹੈ। ਆਕਲੈਂਡ 23 ਸਤੰਬਰ ਦਿਨ ਬੁੱਧਵਾਰ ਦੀ ਅੱਧੀ ਰਾਤ 11.59 ਤੋਂ ਅਲਰਟ ਲੈਵਲ 2 ਅਤੇ ਜਦੋਂ ਕਿ ਬਾਕੀ ਦੇਸ਼ ਅੱਜ ਅੱਧੀ ਰਾਤ ਤੋਂ ਅਲਰਟ ਲੈਵਲ 1 ਉੱਤੇ ਚੱਲਿਆ ਜਾਏਗਾ।
ਸਿਹਤ ਦੇ ਡਾਇਰੈਕਟਰ ਜਨਰਲ ਐਸ਼ਲੇ ਬਲੂਮਫੀਲਡ ਨੇ ਦੱਸਿਆ ਕਿ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 62 ਹੋ ਗਈ ਹੈ, ਕਿਉਂਕਿ ਕੋਵਿਡ -19 ਤੋਂ 9 ਵਿਅਕਤੀ ਠੀਕ ਵੀ ਹੋਏ ਹਨ। ਇਨ੍ਹਾਂ 62 ਕੇਸਾਂ ਵਿੱਚ 33 ਕੇਸ ਕਮਿਊਨਿਟੀ ਅਤੇ 29 ਕੇਸ ਵਿਦੇਸ਼ ਤੋਂ ਪਰਤਿਆਂ ਦੇ ਹਨ। ਕੱਲ੍ਹ ਲੈਬ ਵੱਲੋਂ 3,568 ਟੈੱਸਟ ਕੀਤੇ ਗਏ। ਕੈਬਨਿਟ ਨੇ ਕੋਵਿਡ -19 ਰਿਸਪਾਂਸ ਐਂਡ ਰਿਕਵਰੀ ਫ਼ੰਡ ਤੋਂ ਆਉਣ ਵਾਲੇ ਪੈਸੇ ਨਾਲ ਗਲੋਬਲ ਕੋਵੈਕਸ (COVAX) ਸੁਵਿਧਾ ਦੁਆਰਾ ਕੋਵਿਡ -19 ਟੀਕੇ ਦੇ ਵਿਕਾਸ ਵਿੱਚ $ ੨੭ ਮਿਲੀਅਨ ਦਾ ਨਿਵੇਸ਼ ਕਰਨ ਲਈ ਵਚਨਬੱਧ ਕੀਤਾ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 1815 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,464 ਕੰਨਫ਼ਰਮ ਤੇ 351 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1728 ਹੈ, ਦੇਸ਼ ਵਿੱਚ ਕੋਵਿਡ -19 ਤੋਂ 7 ਹੋਰ ਵਿਅਕਤੀ ਰਿਕਵਰ ਹੋਏ ਹਨ। ਦੇਸ਼ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ‘ਚ ਕੰਨਫ਼ਰਮ ਤੇ ਪ੍ਰੋਵੈਬਲੀ ਕੇਸਾਂ ਦੀ ਕੁੱਲ ਗਿਣਤੀ ਹੁਣ 62 ਹੋ ਗਈ ਹੈ। ਨਿਊਜ਼ੀਲੈਂਡ ਵਿੱਚ 3 ਵਿਅਕਤੀ ਕੋਵਿਡ -19 ਨਾਲ ਹਸਪਤਾਲ ਵਿੱਚ ਹਨ, ਜਿਨ੍ਹਾਂ ਵਿੱਚੋਂ 1 ਗੰਭੀਰ ਦੇਖਭਾਲ (ICU) ਵਿੱਚ ਹਨ। ਦੇਸ਼ ‘ਚ ਕੋਵਿਡ ਨਾਲ ਇੱਕ ਹੋਰ ਮੌਤ ਹੋਣ ਤੋਂ ਬਾਅਦ ਮੌਤਾਂ ਦੀ ਗਿਣਤੀ ਵੱਧ ਕੇ 25 ਹੋ ਗਈ ਹੈ।
Home Page ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ ਕੋਈ ਕੇਸ ਨਹੀਂ