ਵੈਲਿੰਗਟਨ, 29 ਸਤੰਬਰ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦਾ ਅੱਜ 2 ਨਵੇਂ ਕੇਸ ਸਾਹਮਣੇ ਆਏ ਹਨ, ਦੋਵੇਂ ਕੇਸ ਮੈਨੇਜਡ ਆਈਸੋਲੇਸ਼ਨ ਦੇ ਹਨ। ਇਹ ਦੋਵੇਂ ਯੂਨਾਈਟਿਡ ਅਰਬ ਈਮੀਰੇਟਸ ਦੀ ਉਡਾਣ ਰਾਹੀ 23 ਸਤੰਬਰ ਨੂੰ ਨਿਊਜ਼ੀਲੈਂਡ ਪਹੁੰਚੇ ਸਨ। ਇਨ੍ਹਾਂ ਵਿਚੋਂ ਇੱਕ ਯੂਕ੍ਰੇਨ ਤੋਂ ਆਪਣੀ ਯਾਤਰਾ ਸ਼ੁਰੂ ਕੀਤੀ ਸੀ ਜਦੋਂ ਕਿ ਦੂਜੇ ਨੇ ਪਾਕਿਸਤਾਨ ਤੋਂ ਆਪਣੀ ਯਾਤਰਾ ਦੀ ਸ਼ੁਰੂਆਤ ਕੀਤੀ ਸੀ।
ਸਿਹਤ ਮੰਤਰਾਲੇ ਨੇ ਕਿਹਾ ਕਿ ਇਹ ਦੋਵੇਂ ਇਕੱਠੇ ਯਾਤਰਾ ਨਹੀਂ ਕਰ ਰਹੇ ਸਨ। ਦੋਵਾਂ ਦੇ ਤੀਜੇ ਦਿਨ ਦੇ ਟੈੱਸਟ ਦੇ ਪਾਜ਼ੇਟਿਵ ਨਤੀਜੇ ਆਏ ਅਤੇ ਉਨ੍ਹਾਂ ਨੂੰ ਆਕਲੈਂਡ ਵਿਖੇ ਜੈੱਟ ਪਾਰਕ ਕੁਆਰੰਟੀਨ ਸਹੂਲਤ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਸਿਹਤ ਮੰਤਰਾਲੇ ਨੇ ਦੱਸਿਆ ਕਿ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 55 ਹੋ ਗਈ ਹੈ, ਜਿਸ ਵਿੱਚ 29 ਕੇਸ ਕਮਿਊਨਿਟੀ ਅਤੇ 26 ਕੇਸ ਵਿਦੇਸ਼ ਤੋਂ ਪਰਤਿਆਂ ਦੇ ਹਨ। ਕੱਲ੍ਹ ਲੈਬ ਵੱਲੋਂ 3,636 ਟੈੱਸਟ ਕੀਤੇ ਗਏ। ਦੇਸ਼ ਭਰ ਵਿੱਚ ਹੁਣ ਤੱਕ ਕੀਤੇ ਕੁੱਲ ਟੈੱਸਟਾਂ ਦੀ ਗਿਣਤੀ 955,590 ਹੋ ਗਈ ਹੈ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 1835 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,479 ਕੰਨਫ਼ਰਮ ਤੇ 356 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1755 ਹੈ, ਕਿਉਂਕਿ ਕੱਲ੍ਹ 2 ਲੋਕ ਰਿਕਵਰ ਹੋਏ ਹਨ। ਦੇਸ਼ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ‘ਚ ਕੰਨਫ਼ਰਮ ਤੇ ਪ੍ਰੋਵੈਬਲੀ ਕੇਸਾਂ ਦੀ ਕੁੱਲ ਗਿਣਤੀ ਹੁਣ 55 ਹੋ ਗਈ ਹੈ। ਨਿਊਜ਼ੀਲੈਂਡ ਵਿੱਚ 1 ਵਿਅਕਤੀ ਕੋਵਿਡ -19 ਨਾਲ ਹਸਪਤਾਲ ਵਿੱਚ ਹਨ। ਦੇਸ਼ ‘ਚ ਕੋਵਿਡ ਨਾਲ ਇੱਕ ਹੋਰ ਮੌਤ ਹੋਣ ਤੋਂ ਬਾਅਦ ਮੌਤਾਂ ਦੀ ਗਿਣਤੀ ਵੱਧ ਕੇ 25 ਹੋ ਗਈ ਹੈ।
Home Page ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 2 ਨਵੇਂ ਕੇਸ, ਦੋਵੇਂ ਮੈਨੇਜਡ ਆਈਸੋਲੇਸ਼ਨ ‘ਚੋਂ