ਵੈਲਿੰਗਟਨ, 13 ਜਨਵਰੀ (ਕੂਕ ਪੰਜਾਬੀ ਸਮਾਚਾਰ) – ਕੋਵਿਡ -19 ਦੇ ਨਿਊਜ਼ੀਲੈਂਡ ‘ਚ ਅੱਜ 7 ਨਵੇਂ ਕੇਸ ਸਾਹਮਣੇ ਆਏ ਹਨ। ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਇਹ ਸਾਰੇ ਕੇਸ ਵਿਦੇਸ਼ ਤੋਂ ਵਾਪਸ ਆਇਆਂ ਦੇ ਹਨ। ਸਿਹਤ ਮੰਤਰਾਲੇ ਨੇ ਕਿਹਾ ਕਮਿਊਨਿਟੀ ਵਿੱਚੋਂ ਕੋਈ ਕੇਸ ਨਹੀਂ ਆਇਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਬਾਰਡਰ ਤੋਂ ਆਏ ਨਵੇਂ ਮਾਮਲਿਆਂ ਵਿੱਚ 3 ਕੇਸ 6 ਜਨਵਰੀ ਨੂੰ ਰੂਸ ਤੋਂ ਆਏ ਸਨ ਅਤੇ ਇੰਟਰਨੈਸ਼ਨਲ ਮੇਰੀਨਰਸ ਦੇ ਗਰੁੱਪ ਦਾ ਹਿੱਸਾ ਹਨ। ਇਸ ਸਮੂਹ ਵਿੱਚ ਕੁੱਲ ਮਿਲਾ ਕੇ 17 ਪਾਜ਼ੇਟਿਵ ਕੋਵਿਡ -19 ਕੇਸਾਂ ਦੀ ਪਛਾਣ ਕੀਤੀ ਗਈ। ਇਨ੍ਹਾਂ ਵਿੱਚ 9 ਹਿਸਟੋਰੀਕਲ ਮੰਨੇ ਜਾਂਦੇ ਹਨ ਅਤੇ 8 ਐਕਟਿਵ ਮਾਮਲੇ ਹਨ। ਜਦੋਂ ਕਿ ਅੱਜ ਦੇ 4 ਹੋਰ ਕੇਸ 7 ਜਨਵਰੀ ਨੂੰ ਨਿਊਜ਼ੀਲੈਂਡ ਆਏ ਸਨ ਅਤੇ ਇਨ੍ਹਾਂ ਵਿੱਚ 1 ਭਾਰਤ ਤੋਂ, 2 ਅਮਰੀਕਾ ਤੋਂ ਅਤੇ 1 ਪੋਰਟੋ ਰੀਕੋ ਤੋਂ ਹਨ।
ਨਿਊਜ਼ੀਲੈਂਡ ਵਿੱਚ ਨਵੇਂ ਐਕਟਿਵ ਕੇਸਾਂ ਦੀ ਗਿਣਤੀ 62 ਹੋ ਗਈ ਹੈ। ਦੇਸ਼ ਵਿੱਚ ਕੋਵਿਡ -19 ਤੋਂ 21 ਵਿਅਕਤੀ ਰਿਕਵਰ ਹੋਏ ਹਨ। ਜਦੋਂ ਕਿ ਦੇਸ਼ ਵਿੱਚ ਕੁੱਲ ਕੇਸਾਂ ਦੀ ਗਿਣਤੀ 1872 ਹੈ। ਦੇਸ਼ ਦੀਆਂ ਲੈਬਾਰਟਰੀਆਂ ਵਿੱਚ ਕੋਵਿਡ -19 ਦੇ ਹੁਣ ਤੱਕ ਪੂਰੇ ਹੋਏ ਟੈੱਸਟਾਂ ਦੀ ਗਿਣਤੀ 1,448,199 ਹੋ ਗਈ ਹੈ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 2,229 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ, ਜਿਨ੍ਹਾਂ ਵਿੱਚੋਂ 1,872 ਕੰਨਫ਼ਰਮ ਤੇ 357 ਪ੍ਰੋਵੈਬਲੀ ਕੇਸ ਹੀ ਹਨ। ਬਾਡਰ ਤੋਂ ਆਏ ਨਵੇਂ ਕੇਸਾਂ ਦੀ ਗਿਣਤੀ 413 ਹੋ ਗਈ ਹੈ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 2141 ਹੈ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੀ ਹੈ।
Home Page ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ 7 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ਵਿੱਚੋਂ ਆਏ