ਵੈਲਿੰਗਟਨ, 13 ਅਕਤੂਬਰ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦਾ ਅੱਜ 1 ਨਵਾਂ ਕੇਸ ਆਇਆ ਹੈ। ਇਹ ਕੇਸ ਮੈਨੇਜਡ ਆਈਸੋਲੇਸ਼ਨ ਦਾ ਹੈ ਅਤੇ ਤੀਸਰੇ ਦਿਨ ਦੇ ਰੁਟੀਨ ਟੈੱਸਟ ਵਿੱਚ ਰਿਜ਼ਲਟ ਪਾਜ਼ੇਟਿਵ ਰਿਹਾ।
ਸਿਹਤ ਮੰਤਰਾਲੇ ਨੇ ਮੀਡੀਆ ਸਟੇਟਮੈਂਟ ਵਿੱਚ ਕਿਹਾ ਕਿ ਕੋਵਿਡ -19 ਤੋਂ ਦੇਸ਼ ਵਿੱਚ 7 ਕੇਸ ਰਿਕਵਰ ਹੋਏ ਹਨ। ਨਿਊਜ਼ੀਲੈਂਡ ਵਿੱਚ ਐਕਟਿਵ ਕੇਸਾਂ ਦੀ ਗਿਣਤੀ 39 ਹੋ ਗਈ ਹੈ, ਇਹ ਸਾਰੇ ਕੇਸ ਵਿਦੇਸ਼ ਤੋਂ ਨਿਊਜ਼ੀਲੈਂਡ ਵਾਪਸ ਪਰਤਿਆਂ ਨਾਲ ਸੰਬੰਧਿਤ ਹਨ। ਦੇਸ਼ ਵਿੱਚ ਕਮਿਊਨਿਟੀ ਨਾਲ ਸੰਬੰਧਿਤ ਕੋਈ ਕੇਸ ਨਹੀਂ ਹੈ। ਕੱਲ੍ਹ 2,026 ਟੈੱਸਟ ਕੀਤੇ ਗਏ। ਦੇਸ਼ ਭਰ ਵਿੱਚ ਹੁਣ ਤੱਕ ਕੀਤੇ ਕੁੱਲ ਟੈੱਸਟਾਂ ਦੀ ਗਿਣਤੀ 1,002,790 ਹੋ ਗਈ ਹੈ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 1872 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,516 ਕੰਨਫ਼ਰਮ ਤੇ 356 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1808 ਹੈ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੀ ਹੈ।
Home Page ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 1 ਨਵਾਂ ਕੇਸ ਆਇਆ