1 ਭਾਰਤ ਤੇ 1 ਅਮਰੀਕਾ ਤੋਂ ਵਾਪਸ ਆਏ ਨਾਲ ਸੰਬੰਧਿਤ
ਵੈਲਿੰਗਟਨ, 15 ਅਕਤੂਬਰ (ਕੂਕ ਪੰਜਾਬੀ ਸਮਾਚਾਰ) – ਕੋਵਿਡ -19 ਦੇ ਨਿਊਜ਼ੀਲੈਂਡ ‘ਚ ਅੱਜ ਦੇ 2 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ਵਿੱਚੋਂ ਹੀ ਆਏ ਹਨ। ਜਦੋਂ ਕਿ ਦੇਸ਼ ਵਿੱਚ ਕਮਿਊਨਿਟੀ ਨਾਲ ਸੰਬੰਧਿਤ ਕੋਈ ਨਵਾਂ ਕੇਸ ਨਹੀਂ ਆਇਆ ਹੈ।
ਪਹਿਲਾ ਕੇਸ 9 ਅਕਤੂਬਰ ਨੂੰ ਭਾਰਤ ਤੋਂ ਆਏ ਵਿਅਕਤੀ ਦਾ ਹੈ ਜੋ ਦੁਬਈ ਦੇ ਰਸਤੇ ਨਿਊਜ਼ੀਲੈਂਡ ਪੁੱਜਾ ਸੀ ਅਤੇ ਹੈਮਿਲਟਨ ਵਿਖੇ ਤੀਸਰੇ ਦਿਨ ਦੇ ਰੁਟੀਨ ਟੈੱਸਟ ਵਿੱਚ ਪਾਜ਼ੇਟਿਵ ਆਇਆ ਹੈ ਅਤੇ ਉਸ ਨੂੰ ਆਕਲੈਂਡ ਵਿਖੇ ਮੈਨੇਜਡ ਆਈਸੋਲੇਸ਼ਨ ਦੀ ਸਹੂਲਤ ਵਿੱਚ ਤਬਦੀਲ ਕੀਤਾ ਗਿਆ ਹੈ।
ਜਦੋਂ ਕਿ ਦੂਜਾ ਕੇਸ ਅਮਰੀਕਾ ਦੇ ਸੈਨ ਫਰਾਂਸਿਸਕੋ ਤੋਂ 12 ਅਕਤੂਬਰ ਨੂੰ ਨਿਊਜ਼ੀਲੈਂਡ ਪੁੱਜਾ ਵਿਅਕਤੀ ਦਾ ਹੈ, ਜਿਸ ਦੇ ਕੋਵਿਡ -19 ਦੇ ਲੱਛਣ ਦਿਸਣ ਤੋਂ ਬਾਅਦ ਉਸ ਦੀ ਜਾਂਚ ਕੀਤੀ ਗਈ, ਇਸ ਨੂੰ ਕ੍ਰਾਈਸਟਚਰਚ ਵਿਖੇ ਮੈਨੇਜਡ ਆਈਸੋਲੇਸ਼ਨ ਦੀ ਸਹੂਲਤ ਵਿੱਚ ਲੈ ਜਾਇਆ ਗਿਆ।
ਕੋਵਿਡ -19 ਦੇ 2 ਨਵੇਂ ਕੇਸਾਂ ਨਾਲ ਐਕਟਿਵ ਕੇਸਾਂ ਦੀ ਗਿਣਤੀ 42 ਹੋ ਗਈ ਹੈ, ਇਹ ਸਾਰੇ ਕੇਸ ਵਿਦੇਸ਼ ਤੋਂ ਨਿਊਜ਼ੀਲੈਂਡ ਵਾਪਸ ਪਰਤਿਆਂ ਨਾਲ ਸੰਬੰਧਿਤ ਹਨ। ਕੱਲ੍ਹ 5,196 ਟੈੱਸਟ ਕੀਤੇ ਗਏ, ਦੇਸ਼ ਭਰ ਵਿੱਚ ਹੁਣ ਤੱਕ ਕੀਤੇ ਕੁੱਲ ਟੈੱਸਟਾਂ ਦੀ ਗਿਣਤੀ 1,016,853 ਹੋ ਗਈ ਹੈ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 1876 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,520 ਕੰਨਫ਼ਰਮ ਤੇ 356 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1809 ਹੈ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੀ ਹੈ।
Home Page ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ ਵੀ 2 ਨਵੇਂ ਕੇਸਾਂ ਮੈਨੇਜਡ ਆਈਸੋਲੇਸ਼ਨ ‘ਚੋਂ