ਵੈਲਿੰਗਟਨ, 27 ਅਕਤੂਬਰ (ਕੂਕ ਪੰਜਾਬੀ ਸਮਾਚਾਰ) – ਕੋਵਿਡ -19 ਦੇ ਨਿਊਜ਼ੀਲੈਂਡ ‘ਚ ਅੱਜ 1 ਨਵਾਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਸਾਹਮਣੇ ਆਇਆ ਹੈ। ਜਦੋਂ ਕਿ 6ਵਾਂ ਦਿਨ ਹੈ ਕਮਿਊਨਿਟੀ ‘ਚੋਂ ਕੋਈ ਨਵਾਂ ਕੇਸ ਨਹੀਂ ਆਇਆ ਹੈ।
ਸਿਹਤ ਡਾਇਰੈਕਟਰ ਜਨਰਲ ਐਸ਼ਲੇ ਬਲੂਮਫੀਲਡ ਨੇ ਕਿਹਾ ਕਿ ਨਵਾਂ ਕੇਸ 1 ਤੋਂ 4 ਸਾਲ ਦੇ ਬੱਚੇ ਦਾ ਹੈ, ਜੋ ਯੂਕੇ ਤੋਂ ਨਿਊਜ਼ੀਲੈਂਡ ਆਇਆ ਹੈ। ਉਨ੍ਹਾਂ ਕਿਹਾ 7 ਕੇਸ ਰਿਕਵਰ ਹੋਏ ਹਨ।
ਉਨ੍ਹਾਂ ਨੇ ਕਿਹਾ ਕਿ ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਗਿਣਤੀ 68 ਹੋ ਗਈ ਹੈ। ਜਿਸ ਵਿੱਚ 64 ਵਿਦੇਸ਼ ਤੋਂ ਵਾਪਸ ਆਇਆਂ ਦੇ ਕੇਸ ਹਨ ਅਤੇ 4 ਕੇਸ ਕਮਿਊਨਿਟੀ ਦੇ ਹਨ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 1941 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,585 ਕੰਨਫ਼ਰਮ ਤੇ 356 ਪ੍ਰੋਵੈਬਲੀ ਕੇਸ ਹੀ ਹਨ। ਦੇਸ਼ ਵਿੱਚ ਬਾਡਰ ਦੇ 266 ਕੇਸ ਹੋ ਗਏ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1848 ਹੋ ਗਈ ਹੈ, ਕੱਲ੍ਹ 7 ਕੇਸ ਰਿਕਵਰ ਹੋਏ ਹਨ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੀ ਹੈ।
Home Page ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 1 ਨਵਾਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਆਇਆ