ਵੈਲਿੰਗਟਨ, 29 ਅਕਤੂਬਰ (ਕੂਕ ਪੰਜਾਬੀ ਸਮਾਚਾਰ) – ਕੋਵਿਡ -19 ਦੇ ਨਿਊਜ਼ੀਲੈਂਡ ‘ਚ ਅੱਜ 6 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਸਾਹਮਣੇ ਆਏ ਹਨ। ਜਦੋਂ ਕਿ ਕਮਿਊਨਿਟੀ ‘ਚੋਂ ਅੱਜ 7ਵੇਂ ਦਿਨ ਵੀ ਕੋਈ ਨਵਾਂ ਕੇਸ ਨਹੀਂ ਆਇਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਸਾਰੇ 6 ਨਵੇਂ ਸਰਹੱਦੀ ਮਾਮਲਿਆਂ ਦੀ ਪਛਾਣ ਉਨ੍ਹਾਂ ਦੇ ਮੈਨੇਜਡ ਆਈਸੋਲੇਸ਼ਨ ਵਿੱਚ ਰਹਿੰਦੇ ਹੋਏ ਤੀਸਰੇ ਦਿਨ ਦੇ ਰੁਟੀਨ ਟੈੱਸਟ ਦੌਰਾਨ ਹੋਈ, ਜਦੋਂ ਉਹ ਸਾਰੇ ਪਾਜ਼ੇਟਿਵ ਆਏ। 1 ਵਿਅਕਤੀ ਨੀਦਰਲੈਂਡ ਤੋਂ ਸਿੰਗਾਪੁਰ ਦੇ ਰਸਤੇ 23 ਅਕਤੂਬਰ ਨੂੰ ਆਇਆ ਸੀ ਅਤੇ 4 ਲੋਕ 24 ਅਕਤੂਬਰ ਨੂੰ ਭਾਰਤ ਤੋਂ ਨਿਊਜ਼ੀਲੈਂਡ ਪਹੁੰਚੇ ਸਨ। ਜਦੋਂ ਕਿ 6ਵੇਂ ਕੇਸ ਦੇ ਆਉਣ ਦੇ ਬਾਰੇ ਵਿੱਚ ਵੇਰਵਾ ਮੰਗਿਆ ਹੈ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਗਿਣਤੀ 70 ਹੋ ਗਈ ਹੈ, ਜਦੋਂ ਕਿ ਕੱਲ੍ਹ 2 ਕੇਸ ਰਿਕਵਰ ਹੋਏ ਹਨ। ਕੱਲ੍ਹ ਦੇਸ਼ ਭਰ ਦੀਆਂ ਲੈਬਾਰਟਰੀਆਂ ਨੇ ਕੋਵਿਡ -19 ਦੇ 7,403 ਟੈੱਸਟ ਪੂਰੇ ਕੀਤੇ, ਜਿਸ ਨਾਲ ਪੂਰੇ ਹੋਏ ਟੈੱਸਟਾਂ ਦੀ ਗਿਣਤੀ 1,083,230 ਹੋ ਗਈ ਹੈ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 1949 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,593 ਕੰਨਫ਼ਰਮ ਤੇ 356 ਪ੍ਰੋਵੈਬਲੀ ਕੇਸ ਹੀ ਹਨ। ਦੇਸ਼ ਵਿੱਚ ਬਾਡਰ ਦੇ 274 ਕੇਸ ਹੋ ਗਏ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1854 ਹੋ ਗਈ ਹੈ, ਕੱਲ੍ਹ 2 ਕੇਸ ਰਿਕਵਰ ਹੋਏ ਹਨ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੀ ਹੈ।
Home Page ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 6 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਆਏ, ਇਨ੍ਹਾਂ...