ਵੈਲਿੰਗਟਨ, 2 ਨਵੰਬਰ (ਕੂਕ ਪੰਜਾਬੀ ਸਮਾਚਾਰ) – ਕੋਵਿਡ -19 ਦੇ ਨਿਊਜ਼ੀਲੈਂਡ ‘ਚ ਅੱਜ 4 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਸਾਹਮਣੇ ਆਏ ਹਨ। ਜਦੋਂ ਕਿ ਕਮਿਊਨਿਟੀ ‘ਚੋਂ ਅੱਜ 11ਵੇਂ ਦਿਨ ਵੀ ਕੋਈ ਨਵਾਂ ਕੇਸ ਨਹੀਂ ਆਇਆ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਅੱਜ ਦੇ 4 ਨਵੇਂ ਕੇਸਾਂ ‘ਚੋਂ 1 ਕੇਸ ਇੰਟਰਨੈਸ਼ਨਲ ਮੈਰੀਨਰ ਦਾ ਹੈ, ਜੋ ਕ੍ਰਾਈਸਟਚਰਚ ਵਿਖੇ ਸੁਦੀਮਾ ਹੋਟਲ ਵਿੱਚ ਠਹਿਰਾਇਆ ਹੋਇਆ ਹੈ ਅਤੇ 15ਵੇਂ ਦਿਨ ਦੇ ਟੈੱਸਟ ਵਿੱਚ ਪਾਜ਼ੇਟਿਵ ਆਇਆ ਹੈ। ਹੋਰ ਤਿੰਨ ਕੇਸਾਂ ਵਿੱਚ ਸ਼ਾਮਲ ਇੱਕ ਕੇਸ 19 ਅਕਤੂਬਰ ਨੂੰ ਮਿਲਾਨ ਤੋਂ ਸਿੰਗਾਪੁਰ ਹੁੰਦੇ ਹੋਏ ਪਹੁੰਚਿਆ ਅਤੇ ਲਗਭਗ 12ਵੇਂ ਦਿਨ ਦੇ ਰੁਟੀਨ ਟੈੱਸਟ ਪਾਜ਼ੇਟਿਵ ਆਇਆ। ਇਹ ਵਿਅਕਤੀ ਹੁਣ ਆਕਲੈਂਡ ਦੀ ਕੁਆਰੰਟੀਨ ਸਹੂਲਤ ਵਿੱਚ ਹੈ। ਦੂਜਾ ਕੇਸ 28 ਅਕਤੂਬਰ ਨੂੰ ਲੰਡਨ ਤੋਂ ਸਿੰਗਾਪੁਰ ਦੇ ਰਸਤੇ ਆਇਆ ਅਤੇ ਲਗਭਗ 3 ਦਿਨ ਦੇ ਰੁਟੀਨ ਟੈੱਸਟ ਵਿੱਚ ਪਾਜ਼ੇਟਿਵ ਆਇਆ। ਉਹ ਵਿਅਕਤੀ ਹੁਣ ਆਕਲੈਂਡ ਦੀ ਕੁਆਰੰਟੀਨ ਸਹੂਲਤ ਵਿੱਚ ਹੈ। ਹਾਲ ਹੀ ਵਿੱਚ ਵਿਦੇਸ਼ ਤੋਂ ਵਾਪਸ ਆਏ ਇੱਕ ਪਰਿਵਾਰਕ ਮੈਂਬਰ ਨੂੰ ਸ਼ਾਮਲ ਹੋਣ ਦੀ ਆਗਿਆ ਮਿਲਣ ਤੋਂ ਬਾਅਦ ਆਕਲੈਂਡ ਵਿੱਚ ਮੈਨੇਜਡ ਆਈਸੋਲੇਸ਼ਨ ਵਿੱਚੋਂ ਇੱਕ ਕੇਸ ਦਾ ਪਤਾ ਚੱਲਿਆ ਹੈ। ਪਰਿਵਾਰਕ ਮੈਂਬਰ ਪਹਿਲਾਂ ਸਾਡੇ ਪਾਜ਼ੇਟਿਵ ਕੇਸਾਂ ਵਿੱਚ ਦਰਜ ਕੀਤਾ ਗਿਆ ਹੈ। ਅੱਜ ਦਾ ਕੇਸ ਇਕ ਆਯਾਤ ਨਾਲ ਸੰਬੰਧਿਤ ਕੇਸ ਵਜੋਂ ਦਰਜ ਕੀਤਾ ਜਾਵੇਗਾ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਗਿਣਤੀ 81 ਹੋ ਗਈ ਹੈ। ਕੱਲ੍ਹ ਦੇਸ਼ ਭਰ ਦੀਆਂ ਲੈਬਾਰਟਰੀਆਂ ਨੇ ਕੋਵਿਡ -19 ਦੇ 3,046 ਟੈੱਸਟ ਪੂਰੇ ਕੀਤੇ, ਜਿਸ ਨਾਲ ਪੂਰੇ ਹੋਏ ਟੈੱਸਟਾਂ ਦੀ ਗਿਣਤੀ 1,104,113 ਹੋ ਗਈ ਹੈ। ਸਾਰੇ ਕੇਸ ਰੁਟੀਨ ਟੈੱਸਟ ਦੌਰਾਨ ਪਾਜ਼ੇਟਿਵ ਆਏ ਹਨ। ਇਹ ਸਾਰੇ ਆਕਲੈਂਡ ਦੀ ਕੁਆਰੰਟੀਨ ਸਹੂਲਤ ਵਿੱਚ ਹਨ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 1963 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,607 ਕੰਨਫ਼ਰਮ ਤੇ 356 ਪ੍ਰੋਵੈਬਲੀ ਕੇਸ ਹੀ ਹਨ। ਦੇਸ਼ ਵਿੱਚ ਬਾਡਰ ਦੇ 281 ਕੇਸ ਹੋ ਗਏ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1857 ਹੋ ਗਈ ਹੈ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੀ ਹੈ।
Home Page ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 4 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਆਏ