ਵੈਲਿੰਗਟਨ, 24 ਅਗਸਤ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦੇ 9 ਹੋਰ ਨਵੇਂ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 8 ਕੇਸਾਂ ਦਾ ਸੰਬੰਧ ਆਕਲੈਂਡ ਕਲੱਸਟਰ ਨਾਲ ਸੰਬੰਧਿਤ ਹੈ। ਜਦੋਂ ਕਿ 1 ਕੇਸ ਦਾ ਸੰਬੰਧ ਮੈਨੇਜਡ ਆਈਸੋਲੇਸ਼ਨ ਨਾਲ ਹੈ। ਸਿਹਤ ਵਿਭਾਗ ਦੇ ਡਾਇਰੈਕਟਰ ਜਨਰਲ ਡਾ. ਐਸ਼ਲੇ ਬਲੂਮਫੀਲਡ ਨੇ ਕਿਹਾ ਇਨ੍ਹਾਂ 9 ਕੇਸਾਂ ਵਿੱਚ ਕਿ 8 ਕੰਨਫ਼ਰਮ ਅਤੇ 1 ਪ੍ਰੋਵੈਬਲੀ ਹੈ।
ਸਹਿਤ ਮੰਤਰਾਲੇ ਨੇ ਕਿਹਾ ਕਿ ਦੇਸ਼ ‘ਚ ਵਿੱਚ 10 ਵਿਅਕਤੀ ਕੋਵਿਡ -19 ਨਾਲ ਹਸਪਤਾਲ ਵਿੱਚ ਦਾਖ਼ਲ ਹਨ, ਮਿਡਲਮੋਰ ਵਿੱਚ 2 ਮਰੀਜ਼ ਇੰਟੈਂਸਿਵ ਕੇਅਰ ਵਿੱਚ ਹਨ। ਉਨ੍ਹਾਂ ਕਿਹਾ ਆਕਲੈਂਡ ਸਿਟੀ ਹਸਪਤਾਲ ਵਿੱਚ 3, ਮਿਡਲਮੋਰ ਵਿੱਚ 4, ਨੌਰਥ ਸ਼ੋਰ ਹਸਪਤਾਲ ਵਿੱਚ 2 ਅਤੇ ਵਾਇਕਾਟੋ ਹਸਪਤਾਲ ਵਿੱਚ 1 ਵਿਅਕਤੀ ਦਾਖ਼ਲ ਹਨ।
ਉਨ੍ਹਾਂ ਕਿਹਾ ਦੇਸ਼ ਵਿੱਚ ਕੁੱਲ 123 ਕੇਸ ਐਕਟਿਵ ਹਨ, ਜਿਨ੍ਹਾਂ ਵਿੱਚੋਂ 104 ਕੇਸਾਂ ਦਾ ਸੰਬੰਧ ਆਕਲੈਂਡ ਕਮਿਊਨਿਟੀ ਕਲੱਸਟਰ ਨਾਲ ਹੈ। 19 ਕੇਸਾਂ ਦਾ ਸਿੱਧਾ ਸੰਬੰਧ ਵਿਦੇਸ਼ ਯਾਤਰਾ ਤੋਂ ਵਾਪਸ ਆਇਆਂ ਨਾਲ ਹੈ। ਕੁੱਲ ਕੰਨਫ਼ਰਮ ਕੇਸਾਂ ਦੀ ਗਿਣਤੀ 1,332 ਹੈ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਕੁੱਲ ਮਿਲਾ ਕੇ 1683 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹੀ ਹਨ। ਜਿਨ੍ਹਾਂ ਵਿੱਚੋਂ 1,332 ਕੰਨਫ਼ਰਮ ਤੇ 351 ਪ੍ਰੋਵੈਬਲੀ ਕੇਸ ਹੀ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 1538 ਹੀ ਹੈ, ਕਿਉਂਕਿ 7 ਕੇਸ ਰਿਕਵਰ ਹੋਏ ਹਨ। ਦੇਸ਼ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ‘ਚ ਕੰਨਫ਼ਰਮ ਤੇ ਪ੍ਰੋਵੈਬਲੀ ਕੇਸਾਂ ਦੀ ਕੁੱਲ ਗਿਣਤੀ ਹੁਣ 123 ਹੋ ਗਈ ਹੈ। ਨਿਊਜ਼ੀਲੈਂਡ ਵਿੱਚ 10 ਵਿਅਕਤੀ ਕੋਵਿਡ -19 ਨਾਲ ਹਸਪਤਾਲ ਵਿੱਚ ਹਨ। ਮੌਤਾਂ ਦੀ ਗਿਣਤੀ 22 ਹੀ ਹੈ।
Home Page ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ 9 ਹੋਰ ਨਵੇਂ ਕੇਸ ਸਾਹਮਣੇ ਆਏ, 8 ਨਵੇਂ ਕੇਸਾਂ...