ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 2 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਸਾਹਮਣੇ ਆਏ

ਵੈਲਿੰਗਟਨ, 4 ਨਵੰਬਰ (ਕੂਕ ਪੰਜਾਬੀ ਸਮਾਚਾਰ) – ਕੋਵਿਡ -19 ਦੇ ਨਿਊਜ਼ੀਲੈਂਡ ‘ਚ ਅੱਜ 2 ਨਵੇਂ ਕੇਸ ਸਾਹਮਣੇ ਆਏ ਹਨ। ਇਹ ਕੇਸ ਮੈਨੇਜਡ ਆਈਸੋਲੇਸ਼ਨ ਵਿੱਚੋਂ ਆਏ ਹਨ। ਇਕ ਕੇਸ ਹਾਲ ਹੀ ਵਿੱਚ ਪਹੁੰਚਿਆ ਮਾਮਲਾ ਹੈ ਤੇ ਦੂਜਾ ਹਾਲ ਹੀ ਵਿੱਚ ਪਛਾਣਿਆ ਇਤਿਹਾਸਕ ਮਾਮਲਾ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਇਸ ਨਵੇਂ ਕੇਸ ਦਾ ਉਹ ਵਿਅਕਤੀ 31 ਅਕਤੂਬਰ ਨੂੰ ਸਿੰਗਾਪੁਰ ਤੋਂ ਨਿਊਜ਼ੀਲੈਂਡ ਆਇਆ ਸੀ ਅਤੇ ਤੀਸਰੇ ਦਿਨ ਦੇ ਆਸ ਪਾਸ ਉਸ ਦਾ ਟੈੱਸਟ ਪਾਜ਼ੇਟਿਵ ਆਇਆ ਹੈ।
ਰਿਪੋਰਟ ਵਿੱਚ ਕਿਹਾ ਗਿਆ ਕਿ ਅੱਜ ਇੱਥੇ ਇੱਕ ਹਿਸਟੋਰੀਕਲ (ਇਤਿਹਾਸਕ) ਕੋਵਿਡ -19 ਦਾ ਕੇਸ ਵੀ ਆਇਆ ਹੈ। ਇਹ ਕੇਸ 18 ਅਕਤੂਬਰ ਨੂੰ ਜਾਪਾਨ ਤੋਂ ਨਿਊਜ਼ੀਲੈਂਡ ਆਇਆ ਸੀ। ਉਸ ਨੇ ਕਰੀਬ 12ਵੇਂ ਦਿਨ ਦੇ ਆਸ ਪਾਸ ਪਾਜ਼ੇਟਿਵ ਟੈੱਸਟ ਦਿੱਤਾ ਹੈ। ਇਹ ਆਕਲੈਂਡ ਦੀ ਕੁਆਰੰਟੀਨ ਸਹੂਲਤ ਵਿੱਚ ਹਨ।

ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਗਿਣਤੀ 73 ਹੋ ਗਈ ਹੈ। ਇਸ ਵਿੱਚੋਂ 70 ਕੇਸ ਇੰਪੋਰਟਿਡ ਹਨ। ਕੱਲ੍ਹ ਦੇਸ਼ ਭਰ ਦੀਆਂ ਲੈਬਾਰਟਰੀਆਂ ਨੇ ਕੋਵਿਡ -19 ਦੇ 7,171 ਟੈੱਸਟ ਕੀਤੇ, ਜਿਸ ਨਾਲ ਪੂਰੇ ਹੋਏ ਟੈੱਸਟਾਂ ਦੀ ਗਿਣਤੀ 1,113,739 ਹੋ ਗਈ ਹੈ। ਸਾਰੇ ਕੇਸ ਰੁਟੀਨ ਟੈੱਸਟ ਦੌਰਾਨ ਪਾਜ਼ੇਟਿਵ ਆਏ ਹਨ। ਇਹ ਸਾਰੇ ਆਕਲੈਂਡ ਦੀ ਕੁਆਰੰਟੀਨ ਸਹੂਲਤ ਵਿੱਚ ਹਨ। 
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 1971 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,612 ਕੰਨਫ਼ਰਮ ਤੇ 356 ਪ੍ਰੋਵੈਬਲੀ ਕੇਸ ਹੀ ਹਨ। ਦੇਸ਼ ਵਿੱਚ ਬਾਡਰ ਦੇ 294 ਕੇਸ ਹੋ ਗਏ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ  ਗਿਣਤੀ 1873 ਹੋ ਗਈ ਹੈ, ਕੱਲ੍ਹ 5 ਕੇਸ ਰਿਕਵਰ ਹੋਏ ਹਨ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ 'ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੀ ਹੈ।