ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 2 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਸਾਹਮਣੇ ਆਏ

ਵੈਲਿੰਗਟਨ, 5 ਨਵੰਬਰ (ਕੂਕ ਪੰਜਾਬੀ ਸਮਾਚਾਰ) – ਕੋਵਿਡ -19 ਦੇ ਨਿਊਜ਼ੀਲੈਂਡ ‘ਚ ਅੱਜ 2 ਨਵੇਂ ਕੇਸ ਸਾਹਮਣੇ ਆਏ ਹਨ। ਇਹ ਕੇਸ ਮੈਨੇਜਡ ਆਈਸੋਲੇਸ਼ਨ ਵਿੱਚੋਂ ਆਏ ਹਨ।
ਸਿਹਤ ਮੰਤਰਾਲੇ ਨੇ ਕਿਹਾ ਕਿ ਪਹਿਲਾ ਨਵਾਂ ਕੇਸ 31 ਅਕਤੂਬਰ ਨੂੰ ਸਿੰਗਾਪੁਰ ਤੋਂ ਨਿਊਜ਼ੀਲੈਂਡ ਆਇਆ ਸੀ ਅਤੇ ਤੀਸਰੇ ਦਿਨ ਦੇ ਆਸ ਪਾਸ ਉਸ ਦਾ ਟੈੱਸਟ ਪਾਜ਼ੇਟਿਵ ਆਇਆ ਹੈ। ਦੂਜਾ ਕੇਸ ਆਕਲੈਂਡ ਵਿਚਲੇ ਮੈਨੇਜਡ ਆਈਸੋਲੇਸ਼ਨ ਵਿੱਚੋਂ ਪਾਇਆ ਗਿਆ ਹੈ, ਹਾਲ ਹੀ ਵਿੱਚ ਵਿਦੇਸ਼ ਤੋਂ ਆਏ ਇੱਕ ਪਰਿਵਾਰਕ ਮੈਂਬਰ ਨੂੰ ਪਰਿਵਾਰ ਵਿੱਚ ਸ਼ਾਮਲ ਹੋਣ ਦੀ ਆਗਿਆ ਮਿਲਣ ਤੋਂ ਬਾਅਦ ਆਇਆ ਹੈ। ਪਰਿਵਾਰਕ ਮੈਂਬਰ ਪਹਿਲਾਂ ਸਾਡੇ ਪਾਜ਼ੇਟਿਵ ਕੇਸਾਂ ਵਿੱਚ ਦਰਜ ਕੀਤਾ ਗਿਆ ਹੈ। ਅੱਜ ਦਾ ਕੇਸ ਇਕ ਆਯਾਤ ਨਾਲ ਸਬੰਧਿਤ ਕੇਸ ਵਜੋਂ ਦਰਜ ਕੀਤਾ ਜਾਵੇਗਾ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਗਿਣਤੀ 67 ਹੋ ਗਈ ਹੈ। ਕੱਲ੍ਹ ਦੇਸ਼ ਭਰ ਦੀਆਂ ਲੈਬਾਰਟਰੀਆਂ ਨੇ ਕੋਵਿਡ -19 ਦੇ 6,391 ਟੈੱਸਟ ਕੀਤੇ, ਜਿਸ ਨਾਲ ਪੂਰੇ ਹੋਏ ਟੈੱਸਟਾਂ ਦੀ ਗਿਣਤੀ 1,120,130 ਹੋ ਗਈ ਹੈ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 1973 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,617 ਕੰਨਫ਼ਰਮ ਤੇ 356 ਪ੍ਰੋਵੈਬਲੀ ਕੇਸ ਹੀ ਹਨ। ਦੇਸ਼ ਵਿੱਚ ਬਾਡਰ ਦੇ 296 ਕੇਸ ਹੋ ਗਏ ਹਨ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1881 ਹੋ ਗਈ ਹੈ, ਕੱਲ੍ਹ 8 ਕੇਸ ਰਿਕਵਰ ਹੋਏ ਹਨ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੀ ਹੈ।