ਵੈਲਿੰਗਟਨ, 11 ਨਵੰਬਰ (ਕੂਕ ਪੰਜਾਬੀ ਸਮਾਚਾਰ) – ਕੋਵਿਡ -19 ਦੇ ਨਿਊਜ਼ੀਲੈਂਡ ‘ਚ ਅੱਜ 1 ਨਵਾਂ ਕੇਸ ਸਾਹਮਣੇ ਆਇਆ। ਇਹ ਕੇਸ ਮੈਨੇਜਡ ਆਈਸੋਲੇਸ਼ਨ ਨਾਲ ਸਬੰਧਿਤ ਹੈ, ਜਦੋਂ ਕਿ ਬੁੱਧਵਾਰ ਨੂੰ ਕਮਿਊਨਿਟੀ ਦਾ ਕੋਈ ਨਵਾਂ ਕੇਸ ਨਹੀਂ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਪਾਜ਼ੇਟਿਵ ਕੇਸ 3 ਨਵੰਬਰ ਨੂੰ ਰੋਮਾਨੀਆ ਤੋਂ ਕਤਰ ਅਤੇ ਆਸਟਰੇਲੀਆ ਦੇ ਰਸਤੇ ਨਿਊਜ਼ੀਲੈਂਡ ਆਇਆ। ਸਿਹਤ ਮੰਤਰਾਲੇ ਨੇ ਕਿਹਾ ਕਿ ਇਹ ਮੈਨੇਜਡ ਆਈਸੋਲੇਸ਼ਨ ਦੇ ਪਿਛਲੇ ਕੇਸ ਦਾ ਇੱਕ ਪਰਿਵਾਰਕ ਮੈਂਬਰ ਹੈ ਅਤੇ ਪਹਿਲਾਂ ਹੀ ਆਕਲੈਂਡ ਦੀ ਕੁਆਰੰਟੀਨ ਸਹੂਲਤ ਦੇ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਨਵੇਂ ਐਕਟਿਵ ਕੇਸਾਂ ਦੀ ਗਿਣਤੀ 52 ਹੋ ਗਈ ਹੈ। ਇਨ੍ਹਾਂ ਵਿੱਚ 48 ਕੇਸ ਵਿਦੇਸ਼ ਤੋਂ ਵਾਪਸ ਆਇਆ ਦੇ ਹਨ ਅਤੇ 4 ਕੇਸ ਕਮਿਊਨਿਟੀ ਦੇ ਹਨ। ਕੱਲ੍ਹ ਦੇਸ਼ ਭਰ ਦੀਆਂ ਲੈਬਾਰਟਰੀਆਂ ਨੇ ਕੋਵਿਡ -19 ਦੇ 5,995 ਟੈੱਸਟ ਕੀਤੇ, ਜਿਸ ਨਾਲ ਪੂਰੇ ਹੋਏ ਟੈੱਸਟਾਂ ਦੀ ਗਿਣਤੀ 1,148,933 ਹੋ ਗਈ ਹੈ।
ਦੇਸ਼ ਵਿੱਚ ਕੋਵਿਡ -19 ਦੇ ਹੁਣ ਕੁੱਲ ਮਿਲਾ ਕੇ 1988 ਕੰਨਫ਼ਰਮ ਅਤੇ ਪ੍ਰੋਵੈਬਲੀ ਕੇਸ ਹਨ। ਜਿਨ੍ਹਾਂ ਵਿੱਚੋਂ 1,632 ਕੰਨਫ਼ਰਮ ਤੇ 356 ਪ੍ਰੋਵੈਬਲੀ ਕੇਸ ਹੀ ਹਨ। ਬਾਡਰ ਕੇਸਾਂ ਦੀ ਗਿਣਤੀ 307 ਹੋ ਗਈ ਹੈ। ਕੋਰੋਨਾਵਾਇਰਸ ਤੋਂ ਰਿਕਵਰ ਹੋਣ ਵਾਲਿਆਂ ਦੀ ਗਿਣਤੀ 1911 ਹੋ ਗਈ ਹੈ, 1 ਕੇਸ ਰਿਕਵਰ ਹੋਇਆ ਹੈ। ਨਿਊਜ਼ੀਲੈਂਡ ਵਿੱਚ ਕੋਵਿਡ -19 ਨਾਲ ਹਸਪਤਾਲ ਵਿੱਚ ਕੋਈ ਦਾਖ਼ਲ ਨਹੀਂ ਹੈ। ਦੇਸ਼ ‘ਚ ਕੋਵਿਡ -19 ਨਾਲ ਮੌਤਾਂ ਦੀ ਗਿਣਤੀ 25 ਹੀ ਹੈ।
Home Page ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਅੱਜ 1 ਨਵਾਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਸਾਹਮਣੇ ਆਇਆ