ਵੈਲਿੰਗਟਨ, 1 ਫਰਵਰੀ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ‘ਚ ਕੋਵਿਡ -19 ਦੇ 4 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ ਸਾਹਮਣੇ ਆਏ ਹਨ। ਜਦੋਂ ਕਿ ਕਮਿਊਨਿਟੀ ਟਰਾਂਸਮਿਸ਼ਨ ਦਾ ਅੱਜ ਵੀ ਕੋਈ ਨਵਾਂ ਕੇਸ ਨਹੀਂ ਆਇਆ ਹੈ ਅਤੇ ਕਮਿਊਨਿਟੀ ਵਿਚਲੇ ਤਿੰਨਾਂ ਮਾਮਲਿਆਂ ਦੇ ਨੇੜਲੇ ਸੰਪਰਕਾਂ ਦੇ 349 ਵਿੱਚੋਂ 347 ਦੇ ਟੈੱਸਟਾਂ ਦੇ ਨਤੀਜੇ ਨੈਗੇਟਿਵ ਆਏ ਹਨ, ਜਦੋਂ ਕਿ 2 ਟੈੱਸਟਾਂ ਦੇ ਨਤੀਜਿਆਂ ਦਾ ਸਿਹਤ ਮੰਤਰਾਲੇ ਨੂੰ ਇੰਤਜ਼ਾਰ ਹੈ।
ਸਿਹਤ ਮੰਤਰਾਲੇ ਨੇ ਦੱਸਿਆ ਕਿ 2 ਜਣੇ ਯੂਨਾਈਟਿਡ ਕਿੰਗਡਮ (ਯੂਕੇ) ਤੋਂ ਯੂਨਾਈਟਿਡ ਅਰਬ ਅਮੀਰਾਤ (ਯੂਏਈ) ਦੇ ਰਸਤੇ ਨਿਊਜ਼ੀਲੈਂਡ ਪੁੱਜੇ ਹਨ। ਤੀਜਾ ਕੇਸ ਭਾਰਤ ਤੋਂ ਆਏ ਦਾ ਹੈ ਜੋ ਯੂਨਾਈਟਿਡ ਅਰਬ ਅਮੀਰਾਤ (ਯੂਏਈ) ਦੇ ਰਸਤੇ ਨਿਊਜ਼ੀਲੈਂਡ ਪੁੱਜਾ ਹੈ। ਜਦੋਂ ਚੌਥਾ ਕੇਸ ਅਮਰੀਕਾ ਤੋਂ ਆਏ ਹੋਏ ਦਾ ਹੈ।
ਸਿਹਤ ਮੰਤਰਾਲੇ ਦੇ ਮੁਤਾਬਿਕ ਨਿਊਜ਼ੀਲੈਂਡ ਵਿੱਚ ਨਵੇਂ ਐਕਟਿਵ ਕੇਸਾਂ ਦੀ ਗਿਣਤੀ 69 ਹੋ ਗਈ ਹੈ। ਜਦੋਂ ਕਿ ਦੇਸ਼ ਵਿੱਚ ਕੁੱਲ ਕੰਨਫ਼ਰਮ ਕੇਸਾਂ ਦੀ ਗਿਣਤੀ 1947 ਹੋ ਗਈ ਹੈ।
Home Page ਕੋਵਿਡ -19: ਨਿਊਜ਼ੀਲੈਂਡ ‘ਚ 4 ਨਵੇਂ ਕੇਸ ਮੈਨੇਜਡ ਆਈਸੋਲੇਸ਼ਨ ‘ਚੋਂ, ਕਮਿਊਨਿਟੀ ‘ਚੋਂ...