ਵੈਲਿੰਗਟਨ, 26 ਫਰਵਰੀ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ਵਿੱਚ ਅੱਜ ਵੀ ਕੋਵਿਡ -19 ਦੇ ਰਿਕਾਰਡ 13,606 ਹੋਰ ਨਵੇਂ ਕਮਿਊਨਿਟੀ ਕੇਸ ਸਾਹਮਣੇ ਆਏ ਹਨ। ਵਾਇਰਸ ਨਾਲ 263 ਮਰੀਜ਼ ਦੇਸ਼ ਦੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਹਨ। ਜਦੋਂ ਕਿ ਅੱਜ ਬਾਰਡਰ ਤੋਂ 6 ਨਵੇਂ ਕੇਸ ਆਏ ਹਨ।
ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ 13,606 ਕੇਸਾਂ ਨੂੰ ਦੋ ਹਿੱਸਿਆਂ ਵਿੱਚ ਵੰਡ ਦਿੱਤਾ ਗਿਆ ਹੈ, ਜਿਸ ਦੇ ਪਹਿਲੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (PCR) 2,613 ਅਤੇ ਦੂਜੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (RAT) 10,993 ਹੈ।
ਅੱਜ ਨਵੇਂ ਕਮਿਊਨਿਟੀ ਕੇਸਾਂ (PCR ਅਤੇ RAT) ਦੀ ਦੇਸ਼ ਦੇ ਵੱਖ-ਵੱਖ ਖੇਤਰਾਂ ਦੀ ਸੰਖਿਆ ਇਸ ਤਰ੍ਹਾਂ ਹੈ – ਨੌਰਥਲੈਂਡ (218), ਆਕਲੈਂਡ (9,262), ਵਾਇਕਾਟੋ (1,154), ਬੇਅ ਆਫ਼ ਪਲੇਨਟੀ (690), ਲੇਕਸ (185), ਹਾਕਸ ਬੇਅ (106), ਮਿਡਸੈਂਟਰਲ (123), ਵਾਂਗਾਨੁਈ (28), ਤਾਰਾਨਾਕੀ (52), ਤਾਇਰਾਵਿਟੀ (48), ਵੈਰਾਰਾਪਾ (18), ਕੈਪੀਟਲ ਐਂਡ ਕੋਸਟ (413), ਹੱਟ ਵੈਲੀ (130), ਨੈਲਸਨ ਮਾਰਲਬਰੋ (176), ਕੈਂਟਰਬਰੀ (469), ਸਾਊਥ ਕੈਂਟਰਬਰੀ (20), ਸਾਊਥਰਨ (505), ਵੈਸਟ ਕੋਸਟ (3), ਪਤਾ ਨਹੀਂ (6)
ਵਾਇਰਸ ਨਾਲ ਹਸਪਤਾਲ ਵਿੱਚ 263 ਲੋਕ ਹਨ। ਜਿਨ੍ਹਾਂ ਵਿੱਚੋਂ 44 ਕੇਸ ਨੌਰਥ ਸ਼ੋਰ, 92 ਕੇਸ ਆਕਲੈਂਡ ਸਿਟੀ ਹਸਪਤਾਲ, 89 ਮਿਡਲਮੋਰ, 8 ਟੌਰੰਗਾ, 26 ਕੇਸ ਵਾਇਕਾਟੋ ਅਤੇ 3 ਕੇਸ ਤਾਰਾਨਾਕੀ ਵਿੱਚ ਹੈ। 5 ਕੇਸ ਇੰਟੈਂਸਿਵ ਕੇਅਰ ਯੂਨਿਟਾਂ ਵਿੱਚ ਹੈ। ਹਸਪਤਾਲ ਵਿੱਚ ਦਾਖਲ ਲੋਕਾਂ ਦੀ ਔਸਤ ਉਮਰ 54 ਸਾਲ ਹੈ।
ਕੱਲ੍ਹ ਦੇਸ਼ ਭਰ ਵਿੱਚ 31,016 ਟੈੱਸਟ ਕੀਤੇ ਗਏ ਹਨ। ਨਿਊਜ਼ੀਲੈਂਡ ਵਿੱਚ ਉਪਲਬਧ ਰੈਪਿਡ ਐਂਟੀਜੇਨ ਟੈੱਸਟਾਂ ਦੇ ਸਟਾਕ ਦੀ ਗਿਣਤੀ 6.9 ਮਿਲੀਅਨ ਹੋ ਗਈ ਹੈ। ਨਿਊਜ਼ੀਲੈਂਡ ਵਿੱਚ ਹੁਣ ਕੋਵਿਡ -19 ਦੇ 52,808 ਸਰਗਰਮ ਕਮਿਊਨਿਟੀ ਕੇਸ ਹਨ। ਜਦੋਂ ਤੋਂ ਮਹਾਂਮਾਰੀ ਸ਼ੁਰੂ ਹੋਈ ਹੈ, ਨਿਊਜ਼ੀਲੈਂਡ ਵਿੱਚ ਹੁਣ ਤੱਕ ਕੁੱਲ 70,652 ਕੇਸ ਹੋ ਚੁੱਕੇ ਹਨ।
Home Page ਕੋਵਿਡ -19 ਓਮੀਕਰੋਨ ਆਊਟਬ੍ਰੇਕ: ਨਿਊਜ਼ੀਲੈਂਡ ‘ਚ ਕਮਿਊਨਿਟੀ ਦੇ ਅੱਜ ਵੀ ਰਿਕਾਰਡ 13,606...