ਵੈਲਿੰਗਟਨ, 27 ਮਾਰਚ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ਵਿੱਚ ਅੱਜ ਵੀ ਕੋਵਿਡ -19 ਦੇ ਰਿਕਾਰਡ 10,239 ਹੋਰ ਨਵੇਂ ਕਮਿਊਨਿਟੀ ਕੇਸ ਸਾਹਮਣੇ ਆਏ ਹਨ। ਜਦੋਂ ਕਿ ਅੱਜ ਕੋਵਿਡ ਨਾਲ 4 ਹੋਰ ਮੌਤਾਂ ਹੋਈਆਂ ਹਨ। ਇਨ੍ਹਾਂ ਹੋਰ 4 ਮੌਤਾਂ ਨਾਲ ਦੇਸ਼ ਭਰ ਵਿੱਚ ਹੁਣ ਤੱਕ ਕੋਵਿਡ -19 ਨਾਲ 258 ਮੌਤਾਂ ਹੋ ਚੁੱਕੀਆਂ ਹਨ। ਸਿਹਤ ਮੰਤਰਾਲੇ ਨੇ ਕਿਹਾ ਕਿ 4 ਮੌਤਾਂ ਵਿੱਚੋਂ ਇੱਕ 80 ਸਾਲਾਂ ਦਾ ਅਤੇ ਤਿੰਨ 90 ਸਾਲਾਂ ਦੇ ਹਨ। ਇਹ ਮੌਤਾਂ ਆਕਲੈਂਡ (1), ਵੈਲਿੰਗਟਨ (2) ਅਤੇ ਓਟਾਗੋ-ਸਾਊਥਲੈਂਡ ਰੀਜ਼ਨ (1) ਵਿੱਚ ਹੋਈ ਹੈ। ਇਸ ਵਿੱਚ 2 ਮਰਦ ਅਤੇ 2 ਔਰਤਾਂ ਹਨ।
ਸਿਹਤ ਮੰਤਰਾਲੇ ਵੱਲੋਂ ਇਨ੍ਹਾਂ 10,239 ਕੇਸਾਂ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਹੈ, ਜਿਸ ਦੇ ਪਹਿਲੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (PCR) 215 ਅਤੇ ਦੂਜੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (RAT) 10,024 ਹੈ। ਅੱਜ ਬਾਰਡਰ ਤੋਂ 33 ਨਵੇਂ ਕੇਸ ਆਏ ਹਨ।
ਸਿਹਤ ਮੰਤਰਾਲੇ ਨੇ ਦੱਸਿਆ ਕਿ ਵਾਇਰਸ ਨਾਲ ਹਸਪਤਾਲ ਵਿੱਚ 848 ਲੋਕ ਹਨ। 28 ਕੇਸ ਇੰਟੈਂਸਿਵ ਕੇਅਰ ਯੂਨਿਟਾਂ ਵਿੱਚ ਹਨ। ਹਸਪਤਾਲ ਵਿੱਚ ਦਾਖਲ ਲੋਕਾਂ ਦੀ ਔਸਤ ਉਮਰ 58 ਸਾਲ ਹੈ।
ਕੱਲ੍ਹ ਦੇਸ਼ ਭਰ ਵਿੱਚ 24 ਘੰਟਿਆਂ ਵਿੱਚ ਕੁੱਲ (PCR) 2,225 ਟੈੱਸਟ ਕੀਤੇ ਗਏ ਹਨ ਅਤੇ ਪਿਛਲੇ 24 ਘੰਟਿਆਂ ਵਿੱਚ ਕੁੱਲ (RAT) 20,061 ਟੈੱਸਟ ਕੀਤੇ ਗਏ ਹਨ। ਨਿਊਜ਼ੀਲੈਂਡ ਵਿੱਚ ਹੁਣ ਕੋਵਿਡ -19 ਦੇ 114,261 ਸਰਗਰਮ ਕਮਿਊਨਿਟੀ ਕੇਸ ਹਨ (ਪਿਛਲੇ 7 ਦਿਨਾਂ ਵਿੱਚ ਪਛਾਣੇ ਗਏ ਮਾਮਲੇ ਅਤੇ ਅਜੇ ਤੱਕ ਬਰਾਮਦ ਦੇ ਤੌਰ ‘ਤੇ ਵਰਗੀਕ੍ਰਿਤ ਨਹੀਂ ਕੀਤੇ ਗਏ ਹਨ)। ਜਦੋਂ ਤੋਂ ਮਹਾਂਮਾਰੀ ਸ਼ੁਰੂ ਹੋਈ ਹੈ, ਨਿਊਜ਼ੀਲੈਂਡ ਵਿੱਚ ਹੁਣ ਤੱਕ ਕੁੱਲ 596,402 ਕੇਸ ਹੋ ਚੁੱਕੇ ਹਨ।
Home Page ਕੋਵਿਡ -19 ਓਮੀਕਰੋਨ: ਕਮਿਊਨਿਟੀ ਦੇ 10,239 ਨਵੇਂ ਕੇਸ ਅਤੇ ਕੋਵਿਡ ਨਾਲ 4...