ਵੈਲਿੰਗਟਨ, 26 ਅਪ੍ਰੈਲ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ਵਿੱਚ ਅੱਜ ਵੀ ਕੋਵਿਡ -19 ਦੇ ਰਿਕਾਰਡ 6,380 ਹੋਰ ਨਵੇਂ ਕਮਿਊਨਿਟੀ ਕੇਸ ਸਾਹਮਣੇ ਆਏ ਹਨ। ਅੱਜ ਵੀ ਕੋਵਿਡ ਨਾਲ ਪਿਛਲੇ 4 ਹੋਰ ਮੌਤਾਂ ਹੋਈਆਂ ਹਨ।
ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ 4 ਮੌਤਾਂ ਨਾਲ ਦੇਸ਼ ਭਰ ਵਿੱਚ ਹੁਣ ਤੱਕ ਕੋਵਿਡ -19 ਨਾਲ 678 ਮੌਤਾਂ ਹੋ ਚੁੱਕੀਆਂ ਹਨ। ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ 4 ਮੌਤਾਂ ਵਿੱਚੋਂ ਦੋ 70 ਸਾਲ ਦੇ ਅਤੇ ਦੋ 90 ਸਾਲ ਤੋਂ ਉੱਪਰ ਦੇ ਹਨ। ਇਹ ਮੌਤਾਂ ਤਾਰਾਨਾਕੀ (2) ਅਤੇ ਕੈਂਟਰਬਰੀ (2) ਵਿੱਚ ਹੋਈਆਂ ਹਨ। ਇਸ ਵਿੱਚ 2 ਮਰਦ ਅਤੇ 2 ਔਰਤਾਂ ਹਨ।
ਸਿਹਤ ਮੰਤਰਾਲੇ ਵੱਲੋਂ ਇਨ੍ਹਾਂ 6,380 ਕੇਸਾਂ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਹੈ, ਜਿਸ ਦੇ ਪਹਿਲੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (PCR) 148 ਅਤੇ ਦੂਜੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (RAT) 6,232 ਹੈ। ਅੱਜ ਬਾਰਡਰ ਤੋਂ 62 ਨਵੇਂ ਕੇਸ ਆਏ ਹਨ।
ਸਿਹਤ ਮੰਤਰਾਲੇ ਨੇ ਦੱਸਿਆ ਕਿ ਵਾਇਰਸ ਨਾਲ ਹਸਪਤਾਲ ਵਿੱਚ 508 ਲੋਕ ਹਨ। ਇੰਟੈਂਸਿਵ ਕੇਅਰ ਯੂਨਿਟਾਂ ਤੇ ਐੱਚਡੀਯੂ ਵਿੱਚ 16 ਕੇਸ ਹਨ। ਹਸਪਤਾਲ ਵਿੱਚ ਦਾਖਲ ਲੋਕਾਂ ਦੀ ਔਸਤ ਉਮਰ 61 ਸਾਲ ਹੈ।
ਕੱਲ੍ਹ ਦੇਸ਼ ਭਰ ਵਿੱਚ 24 ਘੰਟਿਆਂ ਵਿੱਚ ਕੁੱਲ (PCR) 1,602 ਟੈੱਸਟ ਕੀਤੇ ਗਏ ਹਨ ਅਤੇ ਪਿਛਲੇ 24 ਘੰਟਿਆਂ ਵਿੱਚ ਕੁੱਲ (RAT) 12,060 ਟੈੱਸਟ ਕੀਤੇ ਗਏ ਹਨ।
ਨਿਊਜ਼ੀਲੈਂਡ ਵਿੱਚ ਹੁਣ ਕੋਵਿਡ -19 ਦੇ 56,571 ਸਰਗਰਮ ਕਮਿਊਨਿਟੀ ਕੇਸ ਹਨ (ਪਿਛਲੇ 7 ਦਿਨਾਂ ਵਿੱਚ ਪਛਾਣੇ ਗਏ ਮਾਮਲੇ ਅਤੇ ਅਜੇ ਤੱਕ ਬਰਾਮਦ ਦੇ ਤੌਰ ‘ਤੇ ਵਰਗੀਕ੍ਰਿਤ ਨਹੀਂ ਕੀਤੇ ਗਏ ਹਨ)। ਜਦੋਂ ਤੋਂ ਮਹਾਂਮਾਰੀ ਸ਼ੁਰੂ ਹੋਈ ਹੈ, ਨਿਊਜ਼ੀਲੈਂਡ ਵਿੱਚ ਹੁਣ ਤੱਕ ਕੁੱਲ 893,634 ਕੇਸ ਹੋ ਚੁੱਕੇ ਹਨ।
Home Page ਕੋਵਿਡ -19 ਓਮੀਕਰੋਨ: ਨਿਊਜ਼ੀਲੈਂਡ ‘ਚ ਕਮਿਊਨਿਟੀ ਦੇ 6,380 ਨਵੇਂ ਕੇਸ ਅਤੇ ਕੋਵਿਡ...