ਵੈਲਿੰਗਟਨ, 9 ਮਈ (ਕੂਕ ਪੰਜਾਬੀ ਸਮਾਚਾਰ) – ਨਿਊਜ਼ੀਲੈਂਡ ਵਿੱਚ ਅੱਜ ਵੀ ਕੋਵਿਡ -19 ਦੇ ਰਿਕਾਰਡ 6,407 ਹੋਰ ਨਵੇਂ ਕਮਿਊਨਿਟੀ ਕੇਸ ਸਾਹਮਣੇ ਆਏ ਹਨ। ਅੱਜ ਵੀ ਕੋਵਿਡ ਨਾਲ ਪਿਛਲੇ 2 ਹੋਰ ਮੌਤਾਂ ਹੋਈਆਂ ਹਨ। ਜਦੋਂ ਕਿ ਨਿਊਜ਼ੀਲੈਂਡ ਵਿੱਚ ਬਾਰਡਰ ਤੋਂ ਆਉਣ ਵਾਲੇ ਓਮੀਕਰੋਨ BA.5 ਵੇਰੀਐਂਟ ਦੇ ਤਿੰਨ ਕੇਸ ਹੋ ਗਏ ਹਨ। ਇਹ ਸਾਰੇ ਕੇਸ ਦੱਖਣੀ ਅਫ਼ਰੀਕਾ ਤੋਂ ਨਿਊਜ਼ੀਲੈਂਡ ਆਏ ਹਨ।
ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ 2 ਮੌਤਾਂ ਨਾਲ ਦੇਸ਼ ਭਰ ਵਿੱਚ ਹੁਣ ਤੱਕ ਕੋਵਿਡ -19 ਨਾਲ 862 ਮੌਤਾਂ ਹੋ ਚੁੱਕੀਆਂ ਹਨ। ਸਿਹਤ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ 2 ਮੌਤਾਂ ਵਿੱਚੋਂ ਦੋਵੇਂ 80 ਸਾਲ ਦੇ ਹਨ। ਇਹ ਮੌਤਾਂ ਵੈਰਾਰਾਪਾ (1) ਅਤੇ ਵਾਂਗਾਨੁਈ (1) ਵਿੱਚ ਹੋਈਆਂ ਹਨ। ਇਸ ਵਿੱਚ 2 ਮਰਦ ਹਨ।
ਸਿਹਤ ਮੰਤਰਾਲੇ ਵੱਲੋਂ ਇਨ੍ਹਾਂ 6,407 ਕੇਸਾਂ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਹੈ, ਜਿਸ ਦੇ ਪਹਿਲੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (PCR) 131 ਅਤੇ ਦੂਜੇ ਹਿੱਸੇ ‘ਚ ਨਵੇਂ ਕਮਿਊਨਿਟੀ ਕੇਸਾਂ ਦੀ ਸੰਖਿਆ (RAT) 6,276 ਹੈ। ਅੱਜ ਬਾਰਡਰ ਤੋਂ 57 ਨਵੇਂ ਕੇਸ ਆਏ ਹਨ।
ਸਿਹਤ ਮੰਤਰਾਲੇ ਨੇ ਦੱਸਿਆ ਕਿ ਵਾਇਰਸ ਨਾਲ ਹਸਪਤਾਲ ਵਿੱਚ 368 ਲੋਕ ਹਨ। ਇੰਟੈਂਸਿਵ ਕੇਅਰ ਯੂਨਿਟਾਂ ਤੇ ਐੱਚਡੀਯੂ ਵਿੱਚ 18 ਕੇਸ ਹਨ। ਹਸਪਤਾਲ ਵਿੱਚ ਦਾਖਲ ਲੋਕਾਂ ਦੀ ਔਸਤ ਉਮਰ 59 ਸਾਲ ਹੈ।
ਕੱਲ੍ਹ ਦੇਸ਼ ਭਰ ਵਿੱਚ 24 ਘੰਟਿਆਂ ਵਿੱਚ ਕੁੱਲ (PCR) 1,864 ਟੈੱਸਟ ਕੀਤੇ ਗਏ ਹਨ ਅਤੇ ਪਿਛਲੇ 24 ਘੰਟਿਆਂ ਵਿੱਚ ਕੁੱਲ (RAT) 11,149 ਟੈੱਸਟ ਕੀਤੇ ਗਏ ਹਨ।
ਨਿਊਜ਼ੀਲੈਂਡ ਵਿੱਚ ਹੁਣ ਕੋਵਿਡ -19 ਦੇ 52,339 ਸਰਗਰਮ ਕਮਿਊਨਿਟੀ ਕੇਸ ਹਨ (ਪਿਛਲੇ 7 ਦਿਨਾਂ ਵਿੱਚ ਪਛਾਣੇ ਗਏ ਮਾਮਲੇ ਅਤੇ ਅਜੇ ਤੱਕ ਬਰਾਮਦ ਦੇ ਤੌਰ ‘ਤੇ ਵਰਗੀਕ੍ਰਿਤ ਨਹੀਂ ਕੀਤੇ ਗਏ ਹਨ)। ਜਦੋਂ ਤੋਂ ਮਹਾਂਮਾਰੀ ਸ਼ੁਰੂ ਹੋਈ ਹੈ, ਨਿਊਜ਼ੀਲੈਂਡ ਵਿੱਚ ਹੁਣ ਤੱਕ ਕੁੱਲ 992,732 ਕੇਸ ਹੋ ਚੁੱਕੇ ਹਨ।
Home Page ਕੋਵਿਡ -19 ਓਮੀਕਰੋਨ : ਨਿਊਜ਼ੀਲੈਂਡ ‘ਚ BA.5 ਵੇਰੀਐਂਟ ਦੇ ਤਿੰਨ ਕੇਸ ਹੋਏ,...